ਬੰਗਾ 13 ਜਨਵਰੀ (ਮਨਜਿੰਦਰ ਸਿੰਘ ) ਬੰਗਾ ਸ਼ਹਿਰ ਦੇ ਮੁਹੱਲਾ ਮਸੰਦਾ ਪੱਟੀ ਵਿਖੇ ਲੋਹੜੀ ਦਾ ਤਿਉਹਾਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਗਿਆ ।ਇਸ ਮੌਕੇ ਮੋਦੀ ਸਰਕਾਰ ਦੇ ਕਾਲੇ ਕਾਨੂੰਨ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਾਏ ਗਏ ਅਤੇ ਕਿਸਾਨ ਆਗੂ ਨੰਬਰਦਾਰ ਇੰਦਰਜੀਤ ਸਿੰਘ ਮਾਨ ਨੇ ਇਸ ਮੌਕੇ ਕਿਹਾ ਕਿ ਜੇ ਮੋਦੀ ਸਰਕਾਰ ਵਿੱਚ ਥੋੜ੍ਹੀ ਵੀ ਸ਼ਰਮ ਹੈ ਤਾਂ ਉਸ ਨੂੰ ਇਹ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਵਾਪਸ ਲੈ ਲੈਣੇ ਚਾਹੀਦੇ ਹਨ ਕਿਉਂ ਕਿ ਇਸ ਸੰਘਰਸ਼ ਵਿੱਚ ਪਹਿਲਾਂ ਹੀ 60 ਤੋਂ ਵੱਧ ਕਿਸਾਨ ਸ਼ਹੀਦੀ ਪਾ ਚੁੱਕੇ ਹਨ ! ਇਸ ਮੌਕੇ ਸਤਨਾਮ ਸਿੰਘ ਬਾਲੋ ,ਜਸਬੀਰ ਸਿੰਘ ਸੁੱਜੋਂ (ਸੰਨੀ ਪੇਂਟ ਵਾਲੇ ) ਨਿਰਮਲ ਸਿੰਘ, ਗੁਲਜ਼ਾਰ ਸਿੰਘ, ਰਾਮ ਸਿੰਘ ਮਾਨ, ਜਗਦੀਸ਼ ਸਿੰਘ ਮਾਨ, ਬਹਾਦੁਰ ਸਿੰਘ, ਜਰਨੈਲ ਸਿੰਘ ,ਕੁਲਵਿੰਦਰ ਸਿੰਘ ,ਜਸਬੀਰ ਸਿੰਘ ,ਪਲਵਿੰਦਰ ਸਿੰਘ ਬਖਤਾਵਰ ਸਿੰਘ ਕੇਵਲ ਸਿੰਘ ਆਦਿ ਮੁਹੱਲਾ ਨਿਵਾਸੀ ਹਾਜ਼ਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment