ਬੰਗਾ,2ਫਰਵਰੀ(ਮਨਜਿੰਦਰ ਸਿੰਘ) 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਅੱਜ ਬੰਗਾ ਤੋਂ ਪਾਰਟੀ ਦੇ ਸਾਰੇ 15 ਵਾਰਡਾਂ ਲਈ ਉਮੀਦਵਾਰਾਂ ਨੇ ਹਲਕਾ ਇੰਚਾਰਜ ਅਤੇ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਸਤਵੀਰ ਸਿੰਘ ਪੱਲੀ ਝਿੱਕੀ ਦੀ ਅਗਵਾਈ ਹੇਠ ਬੰਗਾ ਦੇ ਰਿਟਰਨਿੰਗ ਅਫ਼ਸਰ ਨੂੰ ਦਾਖਲ ਕੀਤੇ ਗਏ।ਇਸ ਮੌਕੇ ਸਤਵੀਰ ਸਿੰਘ ਪੱਲੀ ਝਿੱਕੀ ਨੇ ਕਿਹਾ ਕਿ ਬੰਗਾ ਸਹਿਰ ਦੇ ਵੋਟਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਪਾਰਟੀ ਉਮੀਦਵਾਰਾਂ ਨੂੰ ਭਾਰੀ ਜਿੱਤ ਦਿਵਾਉਣਗੇ ।ਉਨ੍ਹਾਂ ਕਿਹਾ ਸਾਡੀ ਹਾਈ ਕਮਾਂਡ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ,ਪੰਜਾਬ ਪ੍ਰਧਾਨ ਸੁਨੀਲ ਜਾਖੜ ,ਐਮ ਪੀ ਮੁਨੀਸ਼ ਤਿਵਾੜੀ ਅਤੇ ਅਬਸਰਬਰ ਐਮ ਐਲ ਏ ਚੱਬੇਵਾਲ ਰਾਜਕੁਮਾਰ ਵੱਲੋਂ ਜੋ ਉਮੀਦਵਾਰ ਇਲਾਨੇ ਗਏ ਹਨ ਉਹ ਮਿਹਨਤੀ,ਇਮਾਨਦਾਰ ਅਤੇ ਚੰਗੇ ਅਕਸ਼ ਵਾਲੇ ਹਨ। ਇਸ ਮੌਕੇ ਚੌਧਰੀ ਮੋਹਣ ਲਾਲ ਸਾਬਕਾ ਐਮ ਐਲ ਏ,ਰਾਜਿੰਦਰ ਸਿੰਘ ਠੇਕੇਦਾਰ ,ਡਾ ਬਖਸੀਸ ਸਿੰਘ,ਦਰਵਜੀਤ ਸਿੰਘ ਪੂਨੀ ਚੇਅਰਮੈਨ ਮਾਰਕਿਟ ਕਮੇਟੀ ਬੰਗਾ,ਜਤਿੰਦਰ ਕੌਰ ਮੂੰਗਾ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ,ਸਚਿਨ ਘਈ,ਹਰੀਪਾਲ,ਅਤੇ ਭਾਰੀ ਗਿਣਤੀ ਵਿਚ ਕਾਂਗਰਸ ਵਰਕਰ ਹਾਜ਼ਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment