ਬੰਗਾ28, ਫਰਵਰੀ (ਮਨਜਿੰਦਰ ਸਿੰਘ )ਆਮ ਆਦਮੀ ਪਾਰਟੀ ਵਿਧਾਨ ਸਭਾ ਬੰਗਾ ਦੇ ਸਮੂਹ ਵਲੰਟੀਅਰਜ਼ ਵਲੋਂ 21 ਮਾਰਚ ਨੂੰ ਹੋਣ ਵਾਲੇ ਕਿਸਾਨਾਂ ਦੇ ਹੱਕ ਵਿਚ ਬਾਘਾ ਪੁਰਾਨਾ ਵਿਖੇ ਹੋ ਰਹੇ ਮਹਾ ਸਮੇਲਨ ਲਈ ਤਿਆਰੀਆਂ ਜ਼ੋਰਾਂ ਤੇ ਫੜ ਲਈਆਂ ਗਈਆਂ ਹਨ। ਬੰਗਾ ਦੇ ਅਤੇ ਆਸ ਪਾਸ ਦੇ ਸਾਰੇ ਆਪ ਆਗੂ ਅਤੇ ਸਾਥੀਆ ਨੇ ਮਿਲ ਕੇ ਬੰਗਾ ਵਿਚ ਇਕ ਮੀਟਿੰਗ ਕੀਤੀ ਜਿਸ ਵਿਚ ਬਾਘਾਪੁਰਾਣਾ ਵਿਖੇ ਹੋ ਰਹੇ ਮਹਾ ਸਮੇਲਨ ਵਿਚ ਜਾਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬੰਗਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਵੀਰ ਸਿੰਘ ਰਾਣਾ ਨੇ ਕਰਦਿਆਂ ਕਿਹਾ ਕਿ ਇਸ ਮਹਾਸਮੇਲਨ ਵਿਚ ਉਚੇਚੇ ਤੌਰ ਤੇ ਆਪ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਸ਼੍ਰੀ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ। ਕਿਸਾਨਾਂ ਦੇ ਵਿਰੁੱਧ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਚ ਅਤੇ ਐਮ ਐਸ ਪੀ ਲਾਗੂ ਕਰਨ ਦੇ ਕਾਨੂੰਨ ਸਬੰਧੀ ਇਹ ਮਹਾ ਸਮੇਲਨ ਰੱਖਿਆ ਗਿਆ ਹੈ। ਬੰਗਾ ਵਿਧਾਨ ਸਭਾ ਤੋਂ ਵੀ ਬਹੁ ਗਿਣਤੀ ਵਿਚ ਲੋਕ ਉਥੇ ਪਹੁੰਚਣਗੇ। ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਹੱਕ ਲਈ ਸਮੂਹ ਇਲਾਕੇ ਦੇ ਵਾਸੀਆਂ ਨੂੰ ਇਸ ਮਹਾ ਸਮੇਲਨ ਵਿਚ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਆਪ ਬੰਗਾ ਵਿਧਾਨ ਸਭਾ ਦੇ ਸਾਰੇ ਅਹੁਦੇਦਾਰ ਅਤੇ ਸਾਥੀ ਮੌਜੂਦ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment