Friday, February 12, 2021

ਡਾ ਸੁੱਖੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਪ੍ਰਦਰਸ਼ਨ :-

ਬੰਗਾ12, ਫਰਵਰੀ (ਮਨਜਿੰਦਰ ਸਿੰਘ )ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੰਗਾ ਸ਼ਹਿਰ ਵਿੱਚ ਨਗਰ ਕੌਂਸਲ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਦਿਨ ਹਲਕਾ ਬੰਗਾ ਵਿਧਾਇਕ ਡਾ ਸੁਖਵਿੰਦਰ ਕੁਮਾਰ ਸੁੱਖੀ ਦੀ ਅਗਵਾਈ ਵਿੱਚ ਰੋਡ ਸ਼ੋਅ ਕੱਢਿਆ ਗਿਆ । ਇਸ ਮੌਕੇ ਡਾ ਸੁੱਖੀ ਨੇ ਸ਼ਹਿਰ ਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਬੰਗਾ ਨਗਰ ਕੌਂਸਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕਮੇਟੀ ਬਣਨ ਉਪਰੰਤ ਸ਼ਹਿਰ ਦਾ ਹਰ ਤਰ੍ਹਾਂ ਦਾ ਵਿਕਾਸ ਕੀਤਾ ਜਾਵੇਗਾ । ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਜੇ ਸਾਡੇ ਕੰਮ ਕਰਨ ਵਿੱਚ ਕੋਈ ਕਮੀ ਰਹੀ ਤਾਂ ਅਸੀਂ 2022ਵਿੱਚ ਵਿਧਾਨ ਸਭਾ ਚੋਣਾਂ ਦੌਰਾਨ   ਵੋਟਾਂ ਮੰਗਣ ਨਹੀਂ ਆਵਾਂਗੇ   ਇਸ ਮੌਕੇ   ਸ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ, ਸ਼੍ਰੀ ਸੋਹਣ ਲਾਲ ਢੰਡਾ ਜਿਲ੍ਹਾ ਪ੍ਰਧਾਨ ਐਸ ਸੀ  ਵਿੰਗ,ਸੁਖਦੀਪ ਸਿੰਘ ਸੁਕਾਰ ਪ੍ਰਧਾਨ ਦੁਆਬਾ ਜ਼ੋਨ ਯੂਥ ਵਿੰਗ , ਸਤਨਾਮ ਸਿੰਘ ਲਾਦੀਆਂ   ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ,  ਕੁਲਜੀਤ ਸਿੰਘ ਸਰਹਾਲ ਵਾਈਸ ਚੇਅਰਮੈਨ ਬਲਾਕ ਸੰਮਤੀ ਔੜ ,ਨਵਦੀਪ ਸਿੰਘ ਅਨੋਖਰਵਾਲ, ਜੀਤ ਸਿੰਘ ਭਾਟੀਆ , ਜਸਵਿੰਦਰ ਸਿੰਘ ਮਾਨ ਸਮੇਤ ਸਮੂਹ ਉਮੀਦਵਾਰ ਅਤੇ  ਅਜੇ ਕੁਮਾਰ, ਚਰਨਜੀਤ ਗੋਸਲ, ਜੋਗਿੰਦਰ ਤਲਵੰਡੀ ਅਤੇ ਪਾਰਟੀ ਵਰਕਰ ਭਾਰੀ ਗਿਣਤੀ ਵਿਚ ਹਾਜ਼ਰ ਸਨ

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...