Sunday, February 21, 2021

ਕਿਸਾਨੀ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ-ਮਾਨ

ਕਿਸਾਨ ਆਗੂ ਅਤੇ ਐੱਨ ਆਰ ਆਈ ਨੰਬਰਦਾਰ ਇੰਦਰਜੀਤ ਸਿੰਘ ਮਾਨ 

ਬੰਗਾ,22ਫਰਵਰੀ(ਮਨਜਿੰਦਰ ਸਿੰਘ) ਕੇਂਦਰ ਸਰਕਾਰ ਤਿੰਨ ਕਾਲੇ ਕਾਨੂਨਾਂ ਨੂੰ ਰੱਦ ਕਰਨ ਦੀ ਬਜਾਏ ਆਪਣੀਆ ਕੋਝੀਆਂ ਚਾਲਾਂ ਨਾਲ ਘੋਲ ਨੂੰ ਤਾਰਪੀਡੋ ਕਰ ਕੇ ਫ਼ੇਲ੍ਹ ਕਰਨ ਦੀਆਂ ਨਾਕਾਮ ਕੋਸਿਸਾ ਕਰ ਰਹੀ ਹੈ,ਜੋ ਕੇ ਕਾਮਯਾਬ ਨਹੀਂ ਹੋਣਗੀਆਂ ਅਤੇ ਕਿਸਾਨਾਂ ਦੇ ਸੱਚ ਦੇ ਘੋਲ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਿਸਾਨ ਆਗੂ ਅਤੇ ਬੰਗਾ ਦੇ ਐਨ ਆਰ ਆਈ ਨੰਬਰਦਾਰ ਇੰਦਰਜੀਤ ਸਿੰਘ ਮਾਨ ਨੇ ਕਰਦਿਆਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਮੋਦੀ ਸਰਕਾਰ ਦੇ ਦੰਦ ਖੱਟੇ ਕਰਨ ਲਈ ਕਿਸਾਨੀ ਸੰਘਰਸ਼ ਨੂੰ ਤੇਜ਼ ਕੀਤਾ ਜਾਵੇ ।ਉਨ੍ਹਾਂ ਸਾਂਝੇ ਕਿਸਾਨ ਮੋਰਚੇ ਦੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਘਰਸ਼ ਵਿਚ ਸਾਮਲ ਹਰ ਵਿਅਕਤੀ ਦਾ ਮੋਢਾ ਬਣ ਕੇ ਉਸ ਦਾ ਬਚਾਅ ਕਰਨਾ ਅਤੇ ਉਸ ਨਾਲ ਖੜਨਾ ਕਿਸਾਨ ਜਥੇਬੰਦੀਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਤੋਂ ਬਾਅਦ ਜੋ ਨੌਜਵਾਨ ਅਤੇ ਹੋਰ ਕਿਸਨਾ ਨੂੰ ਝੂਠੇ ਕੇਸ ਪਾ ਕੇ ਜੇਲਾਂ ਵਿੱਚ ਬੰਦ ਕੀਤਾ ਗਿਆ ਹੈ ਕਿਸਾਨ ਜਥੇਬੰਦੀਆਂ ਜਲਦ ਕਾਨੂਨੀ ਲੜਾਈ ਲੜ ਕੇ ਉਨ੍ਹਾਂ ਨੂੰ ਆਜ਼ਾਦ ਕਰਵਾਉਣ ।ਉਨ੍ਹਾਂ ਦੀ ਕੁਰਬਾਨੀ ਨੂੰ ਅਣਗੌਲਿਆ ਨਾ ਕੀਤਾ ਜਾਵੇ,ਉਨ੍ਹਾਂ ਦੀ ਸੋਚ ਅਲੱਗ ਹੋ ਸਕਦੀ ਹੈ ਪਰ ਉਹ ਵੀ ਅੰਦੋਲਨ ਦਾ ਹਿੱਸਾ ਹਨ ।ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਬੀ ਜੇ ਪੀ ਦੀ ਹੋਈ ਭਾਰੀ ਹਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ ਕਿ ਪੇਂਡੂ ਕਿਸਾਨ ਹੀ ਇਨ੍ਹਾਂ ਤਿੰਨ ਕਾਲੇ ਕਾਨੂਨਾਂ ਦੇ ਖਿਲਾਫ ਨਹੀਂ,ਸ਼ਹਰੀ ਵਰਗ ਦੇ ਲੋਕ ਵੀ ਕਿਸਾਨੀ ਸੰਘਰਸ਼ ਦੇ ਨਾਲ ਹਨ।ਇਸ ਤੋਂ ਸਾਬਤ ਹੋ ਗਿਆ ਹੈ ਕਿ ਬਾਜਪਾ ਦਾ ਪੰਜਾਬ ਵਿਚ ਕੋਈ ਆਧਾਰ ਨਹੀਂ ਰਿਹਾ ਜਿਸ ਦਾ ਵੱਡਾ ਅਸਰ 2022 ਵਿੱਚ ਹੋਣ ਵਾਲੀਆ ਵਿਧਾਨ ਸਭਾ ਚੋਣਾਂ ਵਿੱਚ ਦੇਖਣ ਨੂੰ ਮਿਲੇਗਾ।   

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...