ਬੰਗਾ, 2 ਮਾਰਚ (ਮਨਜਿੰਦਰ ਸਿੰਘ ) - ਬੰਗਾ ਸ਼ਹਿਰ ਦੇ ਬਾਜ਼ਾਰ ਵਿੱਚ ਇਕ ਕੱਪੜਿਆਂ ਦੀ ਦੁਕਾਨ ’ਤੇ ਛਾਪਾਮਾਰੀ ਦੌਰਾਨ ਨਕਲੀ ਮਾਰਕਾ ਲੱਗੇ ਲੱਖਾਂ ਰੁਪਏ ਮੁੱਲ ਦੇ ਕੱਪੜੇ ਬਰਾਮਦ ਕੀਤੇ ਗਏ। ਇਹ ਕਾਰਵਾਈ ਬੰਗਾ ਸਿਟੀ ਪੁਲਸ ਵੱਲੋਂ ਵੱਖ-ਵੱਖ ਕੰਪਨੀਆਂ ਵਲੋਂ ਅਧਿਕਾਰਤ ਕੀਤੇ ਗਏ ਹਰਮਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਮਲ ’ਚ ਲਿਆਂਦੀ ਗਈ। ਹਰਮਿੰਦਰ ਸਿੰਘ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੰਗਾ ਵਿਖੇ ਇਕ ਦੁਕਾਨ ’ਤੇ ਨਕਲੀ ਮਾਰਕਾ ਲੱਗੇ ਅੰਤਰਰਾਸ਼ਟਰੀ ਕੰਪਨੀਆਂ ਦੇ ਕੱਪੜੇ ਵੇਚੇ ਜਾ ਰਹੇ ਹਨ ਅਤੇ ਉਸ ਦੀ ਸ਼ੋਸ਼ਲ ਮੀਡੀਆ ’ਤੇ ਮਸ਼ਹੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਪੁਲਿਸ ਦੀ ਮਦਦ ਨਾਲ ਛਾਪੇਮਾਰੀ ਦੌਰਾਨ ਯੂ. ਐਸ. ਪੋਲੋ ਤੇ ਸੂਪਰ ਡਰਾਈਵ ਦੇ ਨਕਲੀ ਲੋਗੋ ਲੱਗੇ ਵੇਚੇ ਜਾ ਰਹੇ ਕੱਪੜੇ ਉਕਤ ਡੀਪੂ ਤੋਂ ਬਰਾਮਦ ਕੀਤੇ ਗਏ ਅਤੇ ਮਾਲਕ ਨੂੰ ਹਿਰਾਸਤ ’ਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਡੀਪੂ ਤੋਂ ਉਨ੍ਹਾਂ ਵਲੋਂ ਦੋ ਵਾਰ ਖਰੀਦਦਾਰੀ ਕੀਤੀ ਗਈ ਅਤੇ ਬਿੱਲ ਲਏ ਗਏ। ਜਿਨ੍ਹਾਂ ਕੱਪੜਿਆਂ ਦੀ ਕੀਮਤ ਬਜਾਰ ’ਚ 10 ਹਜ਼ਾਰ ਦੇ ਕਰੀਬ ਹੈ ਉਹ ਬੇਹੱਦ ਸਸਤੇ ਵੇਚੇ ਜਾ ਰਹੇ ਸਨ। ਡੀਪੂ ਤੋਂ ਵੱਡੀ ਗਿਣਤੀ ’ਚ ਕੱਪੜੇ ਬਰਾਮਦ ਕੀਤੇ ਗਏ। ਥਾਣਾ ਸਿਟੀ ਬੰਗਾ ਦੇ ਅਡੀਸ਼ਨਲ ਐਸਐਚਓ ਸਬ ਇੰਸਪੈਕਟਰ ਮਹਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਸ਼ਿਕਾਇਤਕਰਤਾ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਮੁਕੱਦਮਾ ਨੰ 19 ਧਾਰਾ 63-65 ਕਾਪੀ ਰਾਈਟ ਐਕਟ ਤਹਿਤ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment