ਬੰਗਾ 21, ਮਾਰਚ (ਮਨਜਿੰਦਰ ਸਿੰਘ) ਥਾਣਾ ਸਿਟੀ ਬੰਗਾ ਦੇ ਮੁੱਖ ਅਫਸਰ ਸ੍ਰੀ ਵਿਜੇ ਕੁਮਾਰ ਦੀ ਅਗਵਾਈ ਵਿਚ ਬੰਗਾ ਸਿਟੀ ਪੁਲੀਸ ਵੱਲੋਂ ਲੋੜਵੰਦ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਮੁਫ਼ਤ ਮਾਸਕ ਵੰਡੇ ਗਏ ।ਇਸ ਮੌਕੇ ਸ਼੍ਰੀ ਵਿਜੇ ਕੁਮਾਰ ਨੇ ਲੋਕਾਂ ਨੂੰ ਕੋਵਿਡ ਪ੍ਰਤੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਦੇ ਹੁਕਮਾਂ ਅਨੁਸਾਰ ਕੋਵਿਡ ਨਿਯਮਾਂ ਪ੍ਰਤੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ¦ ਉਨਾਂ ਕਿਹਾ ਕਿ ਜੋ ਵੀ ਵਿਅਕਤੀ ਬਗੈਰ ਮਾਸਕ ਤੋਂ ਘੁੰਮਦਾ ਵੇਖਿਆ ਗਿਆ, ਉਸ ਦਾ ਮੌਕੇ ’ਤੇ ਹੀ ਕੋਵਿਡ ਟੈਸਟ ਕਰਨ ਦੇ ਨਾਲ-ਨਾਲ ਜ਼ੁਰਮਾਨਾ ਵੀ ਕੀਤਾ ਜਾਵੇਗਾ। ਇਸ ਮੌਕੇ ਮਹਿੰਦਰ ਸਿੰਘ ਅਡੀਸ਼ਨਲ ਐਸਐਚਓ ' ਬਲਵੰਤ ਸਿੰਘ ਸਬ ਇੰਸਪੈਕਟਰ ਅਤੇ ਨਰੇਸ਼ ਕੁਮਾਰ ਆਦਿ ਹਾਜ਼ਰ ਸਨ
No comments:
Post a Comment