ਬੰਗਾ /ਨਵਾਂ ਸ਼ਹਿਰ 22,ਮਾਰਚ (ਮਨਜਿੰਦਰ ਸਿੰਘ,ਹਰਪ੍ਰੀਤ ਕੌਰ ) ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜ ਗੁਰੂ ਤੇ ਸ਼ਹੀਦ ਸੁਖਦੇਵ ਜੀ ਨੂੰ ਸ਼ਰਧਾਂਜਲੀ ਦੇਣ ਖਟਕੜ ਕਲਾਂ ਵਿਖੇ ਮਿਤੀ 23.3.2021 ਨੂੰ ਪਹੁੰਚ ਰਹੇ ਹਨ ।ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪ੍ਰਧਾਨ ਹਰਪ੍ਰਭ ਮਹਿਲ ਸਿੰਘ ਬਰਨਾਲਾ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਗੂ ਤੇ ਵਰਕਰ ਸਾਹਿਬਾਨ ਕੱਲ ਮਿਤੀ 23.3.2021 ਨੂੰ ਮੇਨ ਹਾਈਵੇ ਪਿੰਡ ਥਾਦੀਆ ਦੇ ਰਾਧਾ ਸੁਆਮੀ ਸਤਿਸੰਗ ਘਰ ਦੇ ਕੋਲ ਸਮਾਂ ਦੁਪਹਿਰੇ 12.30 ਵਜੇ ਹਾਜ਼ਰ ਹੋਣ ਤਾਂ ਜੋ ਆ ਰਹੇ ਕਾਫ਼ਲੇ ਦਾ ਸਵਾਗਤ ਕੀਤਾ ਜਾਵੇ ਜੀ।
No comments:
Post a Comment