ਨਵਾਂਸ਼ਹਿਰ25 ਮਾਰਚ (ਮਨਜਿੰਦਰ ਸਿੰਘ ਹਰਪ੍ਰੀਤ ਕੌਰ) ਸੰਯੁਕਤ ਕਿਸਾਨ ਮੋਰਚੇ ਵਲੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਪੂਰਨ ਤੌਰ ਉੱਤੇ ਬੰਦ ਕਰਨ ਲਈ ਪੂਰੀ ਤਿਆਰੀ ਕਰ ਲਈ ਗਈ ਹੈ।ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂਆਂ ਸੁਤੰਤਰ ਕੁਮਾਰ, ਜਸਬੀਰ ਦੀਪ ਅਤੇ ਕੁਲਦੀਪ ਸਿੰਘ ਸੁੱਜੋਂ ਨੇ ਦੱਸਿਆ ਕਿ ਜਿਲੇ ਦੇ ਵਪਾਰ ਮੰਡਲ,ਟਰੱਕ ਯੂਨੀਅਨਾਂ, ਟੈਕਸੀ ਯੂਨੀਅਨਾਂ, ਆਟੋ ਯੂਨੀਅਨ, ਆੜ੍ਹਤੀ ਐਸੋਸੀਏਸ਼ਨਾਂ, ਭੱਠਾ ਵਰਕਰਾਂ ਅਤੇ ਮਾਲਕਾਂ, ਰੇਹੜੀ ਵਰਕਰਾਂ, ਰੋਡਵੇਜ ਵਰਕਰਾਂ, ਬੈਂਕ ਐਸੋਸੀਏਸ਼ਨਾਂ,ਮਜਦੂਰ ਜਥੇਬੰਦੀਆਂ, ਇਸਤਰੀ ਜਥੇਬੰਦੀਆਂ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਇਸ ਬੰਦ ਦਾ ਭਰਵਾਂ ਸਮਰਥਨ ਕੀਤਾ ਹੈ।ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਕਾਰਪੋਰੇਟਰਾਂ ਦੇ ਹਿੱਤ ਪੂਰਨ ਵਾਲੇ ਹਨ ਅਤੇ ਕਿਸਾਨਾਂ, ਮਜਦੂਰਾਂ, ਦੁਕਾਨਦਾਰਾਂ ਅਤੇ ਹੋਰ ਲੋਕਾਂ ਲਈ ਘਾਤਕ ਹਨ ਉਹਨਾਂ ਕਿਹਾ ਕਿ ਮੌਜੂਦਾ ਕਿਸਾਨੀ ਘੋਲ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ ਅਤੇ ਇਹ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਵੇਗਾ।ਉਹਨਾਂ ਕਿਹਾ ਕਿ ਐਂਬੂਲੈਂਸ, ਐਮਰਜੈਂਸੀ ਸੇਵਾਵਾਂ ਅਤੇ ਹੋਲੇ ਮਹੱਲੇ ਦੇ ਸ਼ਰਧਾਲੂਆਂ ਨੂੰ ਜਾਮ ਵਿਚੋਂ ਰਸਤਾ ਦਿੱਤਾ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਮਾਰਚ ਨੂੰ ਸਵੇਰੇ ਠੀਕ 9 ਵਜੇ ਲੰਗੜੋਆ ਬਾਈਪਾਸ ਉੱਤੇ ਲਾਏ ਜਾ ਰਹੇ ਜਾਮ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਣ।ਇਸ ਮੌਕੇ ਸਤਨਾਮ ਸਿੰਘ ਗੁਲਾਟੀ, ਬਲਜਿੰਦਰ ਸਿੰਘ ਭੰਗਲ, ਮੁਕੰਦ ਲਾਲ, ਅਸ਼ੋਕ ਕੁਮਾਰ, ਸਤਨਾਮ ਸਿੰਘ ਸੁੱਜੋਂ ਮੋਰਚੇ ਦੇ ਆਗੂ ਵੀ ਮੌਜੂਦ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment