ਬੰਗਾ: 10 ਮਾਰਚ :- (ਮਨਜਿੰਦਰ ਸਿੰਘ ) ਪੰਜਾਬ ਦੇ ਦਿਹਾਤੀ ਖੇਤਰ ਵਿਚ ਵਿੱਦਿਆ, ਸਿਹਤ ਸੰਭਾਲ ਅਤੇ ਮੈਡੀਕਲ ਸੇਵਾਵਾਂ ਲਈ ਸਮਰਪਿਤ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਡਾ. ਸ਼ਵਿੰਦਰ ਸਿੰਘ ਗਿੱਲ, ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਸ ਨੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਦਾ ਅਹੁਦਾ ਸੰਭਾਲ ਲਿਆ ਹੈ । ਟਰੱਸਟ ਦੇ ਪ੍ਰਧਾਨ ਸ: ਹਰਦੇਵ ਸਿੰਘ ਕਾਹਮਾ ਨੇ ਡਾ. ਗਿੱਲ ਜੀ ਦਾ ਨਿੱਘਾ ਸਵਾਗਤ ਕੀਤਾ ਅਤੇ ਇੱਥੇ ਚੱਲ ਰਹੇ ਸਿਹਤ ਅਤੇ ਮੈਡੀਕਲ ਸੰਸਥਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ।
ਕੈਨੇਡਾ ਤੋਂ ਆਨਲਾਈਨ ਮੀਟਿੰਗ ਵਿਚ ਸ: ਬਰਜਿੰਦਰ ਸਿੰਘ ਢਾਹਾਂ, ਸੀਨੀਅਰ ਮੀਤ ਪ੍ਰਧਾਨ ਨੇ ਕਿਹਾ, “ਡਾ. ਗਿੱਲ ਇਕ ਬਹੁਤ ਹੀ ਨਿਪੁੰਨ ਮੈਡੀਕਲ ਆਰਥੋਪੀਡਿਕਸਪੈਸ਼ਲਿਸਟ, ਪ੍ਰੋਫੈਸਰ, ਜਨਤਕ ਪ੍ਰਬੰਧਕ ਅਤੇ ਸਤਿਕਾਰਤ ਸ਼ਖਸੀਅਤ ਹਨ । ਇਨ੍ਹਾਂ ਨੇ ਆਪਣੇ ਗੌਰਵਮਈ ਕੈਰੀਅਰ ਵਿੱਚ 40 ਸਾਲ ਤੋਂ ਵੀ ਵੱਧ ਸਮਾਂ ਕੰਮ ਕੀਤਾ ਹੈ। ਪੀ. ਜੀ. ਆਈ. ਚੰਡੀਗੜ੍ਹ ਵਿਖੇ ਆਰਥੋਪੀਡਿਕਵਿਭਾਗ ਦੇ ਮੁਖੀ ਅਤੇ ਪ੍ਰੋਫੈਸਰ ਵਜੋਂ ਸੇਵਾ ਨਿਭਾਈ। ਇਨ੍ਹਾਂ ਨੇ ਸਾਲ 2008-2014 ਦੌਰਾਨ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਮੌਜੂਦਾ ਪ੍ਰੋਗਰਾਮਾਂ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਨਵੇਂ ਪ੍ਰੋਗਰਾਮ ਵੀ ਸ਼ੁਰੂ ਕੀਤੇ । ਇਕ ਨਿਪੁੰਨ ਟਿੱਪਣੀਕਾਰ ਅਤੇ ਕਾਨਫਰੰਸ ਬੁਲਾਰੇ ਵਜੋਂ ਉਨ੍ਹਾਂ ਦੀ ਮੰਗ ਬਹੁਤ ਹੈ। ”ਸਮੁੱਚੇ ਟਰੱਸਟ ਨੇ ਆਸ ਪ੍ਰਗਟਾਈ ਹੈ ਕਿ ਡਾ. ਗਿੱਲ ਦੀ ਰਹਿਨੁਮਾਈ ਹੇਠ ਵਿੱਦਿਅਕ, ਸਿਹਤ ਸੰਭਾਲ ਅਤੇ ਮੈਡੀਕਲ ਅਦਾਰਿਆਂ ਦੀਆਂ ਸੇਵਾਵਾਂ ਹੋਰ ਵੀ ਸ਼ਾਨਦਾਰ ਹੋਣਗੀਆਂ ਜੋ ਪੰਜਾਬ ਭਰ ਵਿੱਚ ਤਰੱਕੀ ਅਤੇ ਵਿਕਾਸ ਦਾ ਨਵਾਂ ਮਾਡਲ ਬਣਨਗੀਆਂ ।
ਡਾ.ਗਿੱਲ ਹੋਰਾਂ ਨੇ ਕਿਹਾ, “ਮੈਂ ਸਮੂਹ ਟਰੱਸਟੀਆਂ ਅਤੇ ਮੈਡੀਕਲ ਸਟਾਫ਼ ਦੇ ਸਹਿਯੋਗ ਨਾਲ ਸੰਸਥਾਵਾਂ ਦੀ ਤਰੱਕੀ ਅਤੇ ਵਿਕਾਸ ਲਈ ਇੱਕ ਟੀਮ ਦੇ ਰੂਪ ਵਿਚ ਕਾਰਜਸ਼ੀਲ ਹੋਵਾਂਗਾ।” ਉਹਨਾਂ ਨੇ ਸਮੂਹ ਡਾਕਟਰ, ਨਰਸਾਂ ਅਤੇ ਹੋਰ ਸਟਾਫ਼ ਨਾਲ ਜਾਣ ਪਛਾਣ ਕੀਤੀ। ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਦੀਆਂ ਇਸ ਅਦਾਰੇ ਪ੍ਰਤੀ ਪ੍ਰਾਪਤੀਆਂ ਅਤੇ ਭਵਿੱਖ ਬਾਰੇ ਦੂਰ-ਦ੍ਰਿਸ਼ਟੀ 'ਤੇ ਵੀ ਗੱਲ-ਬਾਤ ਕੀਤੀ। ਉਨ੍ਹਾਂ ਕਿਹਾ, “ਮਰੀਜ਼ਾਂ ਦੀ ਦੇਖ ਭਾਲ ਆਦਰ ਅਤੇ ਹਮਦਰਦੀ ਨਾਲ ਕੀਤੀ ਜਾਣੀ ਚਾਹੀਦੀ ਹੈ। ਹਰ ਮਰੀਜ਼ ਦਾ ਹਸਪਤਾਲ ਤੋਂ ਜਾਣ ਸਮੇਂ ਖੁਸ਼ ਅਤੇ ਤੰਦਰੁਸਤ ਹੋਣਾ ਜ਼ਰੂਰੀ ਹੈ। ਇਸ ਅਦਾਰੇ ਵਿੱਚ ਚੱਲ ਰਹੇ ਹਸਪਤਾਲ ਅਤੇ ਨਰਸਿੰਗ ਕਾਲਜ ਨੂੰ ਕੌਮਾਂਤਰੀ ਪੱਧਰ 'ਤੇ ਵਧੀਆ ਸੇਵਾਵਾਂ ਦੇਣ ਲਈ ਜਾਣਿਆਂ ਜਾਂਦਾ ਹੈ । ਹਸਪਤਾਲ ਅਤੇ ਮੈਡੀਕਲ ਸਿੱਖਿਆ ਸੰਸਥਾਵਾਂ ਨੂੰ ਆਧੁਨਿਕ ਯੁੱਗ ਦੇ ਹਾਣੀ ਬਣਾਉਣ ਲਈ ਅਤੇ ਲੋੜਵੰਦ ਮਰੀਜ਼ਾਂ ਲਈ ਅੰਤਰਰਾਸ਼ਟਰੀ ਪੱਧਰ ਦੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਂਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ।” ਉਪਰੰਤ ਡਾ. ਗਿੱਲ ਹੋਰਾਂ ਨੇ ਅਦਾਰਿਆਂ ਦਾ ਦੌਰਾ ਕੀਤਾ।
ਇਸ ਮੌਕੇ ਸ: ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ: ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਇਨਾਂਸ, ਸ: ਮਲਕੀਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ,ਜਗਜੀਤ , ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਅਤੇ ਸਮੂਹ ਡਾਕਟਰ ਸਾਹਿਬਾਨ ਹਾਜ਼ਰ ਸਨ ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment