ਮਾਰਕੀਟ ਕਮੇਟੀ ਬੰਗਾ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਆਦਮਕੱਦ ਬੁੱਤ ਉੱਤੇ ਫੁੱਲ ਭੇਂਟ ਕਰਦੇ ਹੋਏ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨਾਲ ਦਰਵਜੀਤ ਸਿੰਘ ਪੂਨੀਆ, ਮੋਹਣ ਸਿੰਘ ਸਾਬਕਾ ਐਮ.ਐਲ.ਏ ਡਾ ਹਰਪ੍ਰੀਤ ਕੈਂਥ ਤੇ ਹੋਰ ਆਗੂ।
ਬੰਗਾ 23,ਮਾਰਚ (ਮਨਜਿੰਦਰ ਸਿੰਘ )ਮਹਾਨ ਦੇਸ਼ ਭਗਤ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਕਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਦੌਰਾਨ ਕੀਤੇ ਜਾਣ ਵਾਲੇ ਸਮਾਗਮ ਬਹੁਤ ਘੱਟ ਨਜ਼ਰ ਆਏ ਪਰ ਇਸ ਦੌਰਾਨ ਵਿਧਾਨ ਸਭਾ ਹਲਕਾ ਬੰਗਾ ਦੇ ਇੰਚਾਰਜ ਸਤਵੀਰ ਸਿੰਘ ਪੱਲੀਝਿੱਕੀ ਜਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ , ਦਰਵਜੀਤ ਸਿੰਘ ਪੂਨੀਆ ਚੇਅਰਮੈਨ ਮਾਰਕੀਟ ਕਮੇਟੀ, ਰਾਜਿੰਦਰ ਸਿੰਘ ਠੇਕੇਦਾਰ, ਸਾਬਕਾ ਐਮ.ਐਲ.ਏ ਮੋਹਣ ਸਿੰਘ ਨੇ ਮਾਰਕੀਟ ਕਮੇਟੀ ਬੰਗਾ ਵਿਖੇ ਲੱਗੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਆਦਮਕੱਦ ਬੁੱਤ ਉੱਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀਝਿੱਕੀ ਨੇ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਮਾਣ ਹੁੰਦੇ ਹਨ ਅਤੇ ਜਿਹੜੀਆਂ ਕੌਮਾਂ ਆਪਣੇ ਸਹੀਦਾਂ ਨੂੰ ਭੁੱਲ ਜਾਂਦੀਆਂ ਹਨ ਉਹ ਖ਼ਤਮ ਹੋ ਕੇ ਰਹਿ ਜਾਂਦੀਆਂ ਹਨ। ਉਹਨਾ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਨਗਰ ਤੇ ਉਸਦੇ ਸਾਥੀਆਂ ਵੱਲੋਂ ਦਿਖਾਏ ਮਾਰਗ ਤੇ ਚੱਲਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਕਰੋਨਾ ਵਾਇਰਸ ਦੀ ਵਜ੍ਹਾ ਕਰਕੇ ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਲਈ ਕੀਤੇ ਜਾਣ ਵਾਲੇ ਸਮਾਗਮ ਰੱਦ ਕਰ ਦਿੱਤੇ ਗਏ ਹਨ ਪਰ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਨਿੱਜੀ ਤੌਰ ਉੱਤੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ। ਇਸ ਮੌਕੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਕਾਂਗਰਸ ਦੇ ਆਗੂ ਹਰਪ੍ਰੀਤ ਸਿੰਘ ਕੈਂਥ, ਕਮਲਜੀਤ ਬੰਗਾ ਜਿਲ੍ਹਾ ਪ੍ਰੀਸ਼ਦ ਮੈਂਬਰ, ਹਰਭਜਨ ਸਿੰਘ ਭਰੋਲੀ, ਜਰਨੈਲ ਸਿੰਘ ਪੱਲੀਝਿੱਕੀ, ਸੁਖਵਿੰਦਰ ਸਿੰਘ ਨੌਰਾ, ਸ਼ਚੀਨ ਘਈ ਆਦਿ ਹਾਜਰ ਸਨ।
No comments:
Post a Comment