ਬੰਗਾ 8,ਮਾਰਚ (ਮਨਜਿੰਦਰ ਸਿੰਘ) ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿਚ ਲਏ ਗਏ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਪੰਜਾਬ ਮਹਿਲਾ ਕਾਂਗਰਸ ਦੇ ਜਨਰਲ ਸਕੱਤਰ ਅਤੇ ਬੰਗਾ ਤੋਂ ਕੌਂਸਲਰ ਮੈਡਮ ਜਤਿੰਦਰ ਕੌਰ ਮੂੰਗਾ ਨੇ ਅੱਜ ਇਕ ਵਾਰਤਾ ਦੌਰਾਨ ਕਿਹਾ ਕਿ ਅੱਜ ਮਹਿਲਾ ਦਿਵਸ ਦੇ ਮੌਕੇ ਤੇ ਮਹਿਲਾਵਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦਾ ਅੈਲਾਨ ਕਰਕੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਬਹੁਤ ਵੱਡੀ ਸੌਗਾਤ ਦਿੱਤੀ ਗਈ ਹੈ ।ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਕੇ 1500 ਕਰਨਾ ਆਸ਼ੀਰਵਾਦ ਸਕੀਮ 21000 ਤੋਂ ਵਧਾ ਕੇ 51000 ਅਤੇ ਹੋਰ ਸਹੂਲਤਾਂ ਦਾ ਐਲਾਨ ਕਰਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਉੱਥੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਹਰ ਵਰਗ ਦਾ ਖਿਆਲ ਰੱਖਦੇ ਹਨ । ਮੈਡਮ ਮੂੰਗਾ ਨੇ ਅੱਗੋਂ ਕਿਹਾ ਕਿ ਇਸ ਬਜਟ ਨੂੰ ਕਾਂਗਰਸ ਸਰਕਾਰ ਦਾ ਆਖ਼ਰੀ ਬਜਟ ਨਾ ਸਮਝਿਆ ਜਾਵੇ 2022 ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਸਰਕਾਰ ਬਣਾਵੇਗੀ ਅਤੇ ਅਗਲੇ ਪੰਜ ਸਾਲ ਵੀ ਕਾਂਗਰਸ ਸਰਕਾਰ ਹੀ ਬਜਟ ਪੇਸ਼ ਕਰੇਗੀ
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment