Sunday, March 7, 2021

ਸ਼ਿਵ ਕੌੜਾ ਟਰੇਡ ਵਿੰਗ ਆਪ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ :

ਆਮ ਆਦਮੀ ਪਾਰਟੀ ਟਰੇਡ ਵਿੰਗ ਦੇ  ਨਵ ਨਿਯੁਕਤ  ਸੂਬਾ ਪੰਜਾਬ ਜਨਰਲ ਸਕੱਤਰ ਸ਼ਿਵ ਕੌੜਾ  

ਬੰਗਾ 7,ਮਾਰਚ (ਮਨਜਿੰਦਰ ਸਿੰਘ ) ਬੰਗਾ ਤੋਂ   ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਅਤੇ ਬੰਗਾ ਮਿਉਂਸਿਪਲ ਕੌਂਸਲ ਚੋਣਾਂ ਵਿਚ ਪਾਰਟੀ ਨੂੰ ਪੰਜ ਸੀਟਾਂ ਜਿਤਾਉਣ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਸ਼ਿਵ ਕੌੜਾ ਨੂੰ ਆਮ ਆਦਮੀ ਪਾਰਟੀ ਟਰੇਡ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਆਪਣੀ ਇਸ ਨਿਯੁਕਤੀ ਲਈ ਸ਼ਿਵ ਕੌੜਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ,ਪੰਜਾਬ ਪ੍ਰਧਾਨ ਭਗਵੰਤ ਮਾਨ, ਪੰਜਾਬ ਪ੍ਰਭਾਵੀ ਜਰਨੈਲ ਸਿੰਘ, ਸਹਿ ਪ੍ਰਭਾਵੀ ਰਾਘਵ ਚੱਢਾ,ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਅਤੇ ਜ਼ਿਲ੍ਹਾ ਐੱਸ ਬੀ ਐੱਸ ਨਗਰ ਪ੍ਰਧਾਨ ਸ਼ਿਵਚਰਨ ਚੇਚੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਚ ਬੰਗਾ ਹਲਕੇ ਤੋਂ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।ਇਸ ਮੌਕੇ ਉਨ੍ਹਾਂ ਨਾਲ ਰਾਮ ਕਿਸ਼ਨ ਪੱਲੀ ਝਿੱਕੀ, ਰਣਬੀਰ ਸਿੰਘ   ਮਨੋਹਰ ਲਾਲ ਗਾਬਾ ,ਵਿਕਾਸ ਸ਼ਾਰਦਾ, ਮੀਨੂੰ ਅਰੋੜਾ, ਭੁਪੇਸ਼ ਕੁਮਾਰ ,ਰਾਜ ਕੁਮਾਰ ਆਦਿ ਹਾਜ਼ਰ ਸਨ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...