ਬੰਗਾ 7,ਮਾਰਚ (ਮਨਜਿੰਦਰ ਸਿੰਘ ) ਬੰਗਾ ਤੋਂ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਅਤੇ ਬੰਗਾ ਮਿਉਂਸਿਪਲ ਕੌਂਸਲ ਚੋਣਾਂ ਵਿਚ ਪਾਰਟੀ ਨੂੰ ਪੰਜ ਸੀਟਾਂ ਜਿਤਾਉਣ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਸ਼ਿਵ ਕੌੜਾ ਨੂੰ ਆਮ ਆਦਮੀ ਪਾਰਟੀ ਟਰੇਡ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਆਪਣੀ ਇਸ ਨਿਯੁਕਤੀ ਲਈ ਸ਼ਿਵ ਕੌੜਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ,ਪੰਜਾਬ ਪ੍ਰਧਾਨ ਭਗਵੰਤ ਮਾਨ, ਪੰਜਾਬ ਪ੍ਰਭਾਵੀ ਜਰਨੈਲ ਸਿੰਘ, ਸਹਿ ਪ੍ਰਭਾਵੀ ਰਾਘਵ ਚੱਢਾ,ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਅਤੇ ਜ਼ਿਲ੍ਹਾ ਐੱਸ ਬੀ ਐੱਸ ਨਗਰ ਪ੍ਰਧਾਨ ਸ਼ਿਵਚਰਨ ਚੇਚੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਚ ਬੰਗਾ ਹਲਕੇ ਤੋਂ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।ਇਸ ਮੌਕੇ ਉਨ੍ਹਾਂ ਨਾਲ ਰਾਮ ਕਿਸ਼ਨ ਪੱਲੀ ਝਿੱਕੀ, ਰਣਬੀਰ ਸਿੰਘ ਮਨੋਹਰ ਲਾਲ ਗਾਬਾ ,ਵਿਕਾਸ ਸ਼ਾਰਦਾ, ਮੀਨੂੰ ਅਰੋੜਾ, ਭੁਪੇਸ਼ ਕੁਮਾਰ ,ਰਾਜ ਕੁਮਾਰ ਆਦਿ ਹਾਜ਼ਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment