ਕ੍ਰਾਈਮ ਇਨਵੇਸਟੀਗੇਸ਼ਨ ਟੀਮ ਦੇ ਜਿਲ੍ਹਾ ਪ੍ਰਧਾਨ ਸ. ਹਰਨੇਕ ਸਿੰਘ ਦੋਸਾਂਝ ਹਰਵਿੰਦਰ ਸਿੰਘ ਨੂੰ ਟੀਮ ਵਿਚ ਸ਼ਾਮਿਲ ਕਰਦੇ ਹੋਏ.
ਬੰਗਾ11, ਮਾਰਚ (ਮਨਜਿੰਦਰ ਸਿੰਘ ) ਕ੍ਰਾਈਮ ਇਨਵੈਸਟੀਗੇਸ਼ਨ ਟੀਮ ਪੰਜਾਬ ਪ੍ਰਧਾਨ ਐਡਵੋਕੇਟ ਗੌਰਵ ਅਰੋੜਾ ਅਤੇ ਵਾਈਸ ਪ੍ਰਧਾਨ ਜਸਵੀਰ ਕਲੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਮ ਦੇ ਜ਼ਿਲ੍ਹਾ ਐਸ ਬੀ ਐਸ ਨਗਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਬੰਗਾ ਵਿੱਚ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਦੁਸਾਂਝ ਦੀ ਪ੍ਰਧਾਨਗੀ ਹੇਠ ਹੋਈ।ਇਸ ਬਾਰੇ ਜਾਣਕਾਰੀ ਦਿੰਦਿਆਂ ਟੀਮ ਦੇ ਜਨਰਲ ਸੈਕਟਰੀ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਬੰਗਾ ਦੇ ਸੰਘਰਸ਼ੀ ਨੌਜਵਾਨ ਹਰਵਿੰਦਰ ਸਿੰਘ ਨੂੰ ਕ੍ਰਾਈਮ ਇਨਵੈਸਟੀਗੇਸ਼ਨ ਟੀਮ ਵਿੱਚ ਸ਼ਾਮਲ ਕਰਕੇ ਸਨਮਾਨਤ ਕੀਤਾ ਗਿਆ ।ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਦੁਸਾਂਝ ਨੇ ਹਰਵਿੰਦਰ ਸਿੰਘ ਦਾ ਕ੍ਰਾਈਮ ਇਨਵੈਸਟੀਗੇਸ਼ਨ ਟੀਮ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸਾਡੀ ਟੀਮ ਸਮਾਜ ਵਿੱਚੋਂ ਰਿਸ਼ਵਤਖੋਰੀ ਅਤੇ ਹੋਰ ਕੁਰੀਤੀਆਂ ਨੂੰ ਦੂਰ ਕਰਦੇ ਹੋਏ ਸਮਾਜ ਵਿੱਚ ਵਡਮੁੱਲਾ ਯੋਗਦਾਨ ਪਾ ਰਹੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਕੋਈ ਸਰਕਾਰੀ ਅਫ਼ਸਰ ਜਾਂ ਮੁਲਾਜ਼ਮ ਕਿਸੇ ਕੰਮ ਲਈ ਰਿਸ਼ਵਤ ਮੰਗਦਾ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਰਿਸ਼ਵਤਖੋਰੀ ਤੇ ਠੱਲ੍ਹ ਪਾਈ ਜਾ ਸਕੇ ।ਟੀਮ ਵਿਚ ਸ਼ਾਮਲ ਹੋਣ ਤੇ ਹਰਵਿੰਦਰ ਸਿੰਘ ਨੇ ਪੰਜਾਬ ਪ੍ਰਧਾਨ ਐਡਵੋਕੇਟ ਗੌਰਵ ਅਰੋਡ਼ਾ, ਵਾਈਸ ਪ੍ਰਧਾਨ ਪੰਜਾਬ ਜਸਵੀਰ ਕਲੋਤਰਾ ਅਤੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਦੁਸਾਂਝ ਦਾ ਧੰਨਵਾਦ ਕਰਦਿਆਂ ਕਿਹਾ ਕਿ ਟੀਮ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਉਹ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਮੌਕੇ ਟੀਮ ਦੇ ਵਾਈਸ ਪ੍ਰਧਾਨ ਬਲਵੀਰ ਸਿੰਘ ਵਾਈਸ ਪ੍ਰਧਾਨ ਦਿਲਵਰ ਸਿੰਘ ਗੁਣਾਚੌਰ ਜਨਰਲ ਸਕੱਤਰ ਗੁਲਸ਼ਨ ਕੁਮਾਰ ਸਕੱਤਰ ਰਾਮ ਸਰੂਪ ਅਤੇ ਹਰਵਿੰਦਰ ਸਿੰਘ ਹਾਜ਼ਰ ਸਨ ।
No comments:
Post a Comment