ਨਵਾਂਸ਼ਹਿਰ, 11ਅਪ੍ਰੈਲ(ਮਨਜਿੰਦਰ ਸਿੰਘ ਹਰਪ੍ਰੀਤ ਕੌਰ )ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ ਨੇ ਕਿਹਾ ਕਿ ਚਾਲੂ ਹਾੜੀ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਇਥੇ ਗੱਲਬਾਤ ਦੌਰਾਨ ਉਨਾਂ ਕਿਹਾ ਕਿ ਸਮੂਹ ਖ਼ਰੀਦ ਕੇਂਦਰਾਂ ਵਿਚ ਸੁਚਾਰੂ ਅਤੇ ਸੁਰੱਖਿਅਤ ਖ਼ਰੀਦ ਲਈ ਸਮੁੱਚੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੌਰਾਨ ਕੋਵਿਡ ਤੋਂ ਬਚਾਅ ਲਈ ਸਾਰੇ ਇਹਤਿਆਤ ਵਰਤੇ ਜਾ ਰਹੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਪ੍ਰੇਸ਼ਾਨੀ ਤੋਂ ਬਚਣ ਲਈ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ। ਉਨਾਂ ਕਿਹਾ ਕਿ ਕਿਸਾਨ 12 ਫੀਸਦੀ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕਰਨ, ਕਿਉਂਕਿ ਇਸ ਨਾਲ ਉਨਾਂ ਨੂੰ ਮੁਸ਼ਕਲ ਪੇਸ਼ ਆਵੇਗੀ ਅਤੇ ਮੰਡੀਆਂ ਵਿਚ ਭੀੜ ਵੀ ਵਧੇਗੀ। ਉਨਾਂ ਦੱਸਿਆ ਕਿ ਨਵਾਂਸ਼ਹਿਰ ਵਿਚ ਕਣਕ ਦੀ ਸੁਚੱਜੀ ਖ਼ਰੀਦ ਲਈ 12 ਸਥਾਈ ਮੰਡੀਆਂ ਅਤੇ 12 ਸਬ ਯਾਰਡ ਸਥਾਪਿਤ ਕੀਤੇ ਗਏ ਹਨ। ਉਨਾਂ ਕਿਹਾ ਕਿ ਪਿਛਲੇ ਸਾਲ ਦੀ ਤਰਾਂ ਹੀ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੇ ਆਉਣ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਮੰਡੀਆਂ ਵਿਚ ਜ਼ਿਆਦਾ ਭੀੜ ਜਮਾ ਨਾ ਹੋ ਸਕੇ। ਉਨਾਂ ਕਿਹਾ ਕਿ ਮੰਡੀਆਂ ਵਿਚ ਛਾਂ, ਪੀਣ ਵਾਲੇ ਪਾਣੀ, ਪਖਾਨਿਆਂ, ਲਾਈਟਾਂ ਅਤੇ ਸੈਨੀਟਾਈਜ਼ੇਸਨ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਾਵਧਾਨੀਆਂ ਦਾ ਪੂਰੀ ਤਰਾਂ ਨਾਲ ਪਾਲਣ ਕਰਨ, ਤਾਂ ਜੋ ਪਿਛਲੀ ਵਾਰ ਦੀ ਤਰਾਂ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਮੌਕੇ ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ ਅਤੇ ਮਾਰਕੀਟ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਉਨਾਂ ਦੇ ਨਾਲ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment