ਬੰਗਾ 20, ਅਪ੍ਰੈਲ (ਮਨਜਿੰਦਰ ਸਿੰਘ) ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਆਪੋ ਆਪਣੇ ਦਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਵ)ਭੰਗ ਕਰ ਕੇ ਇਕ ਨਵੇਂ ਨਾਮ ਤਹਿਤ ਅਗਲੇ 10 ਦਿਨਾਂ ਵਿੱਚ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾਉਣ ਦਾ ਜੋ ਫੈਸਲਾ ਲਿਆ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਚੇਤਾ ਨੇ ਬੰਗਾ ਵਿਖੇ ਇਕ ਵਾਰਤਾ ਦੌਰਾਨ ਕੀਤਾ ।ਉਨ੍ਹਾਂ ਕਿਹਾ ਸਮਾਂ ਆ ਗਿਆ ਹੈ ਕਿ ਹੋਰ ਵੀ ਸਾਰੀਆਂ ਹਮਖਿਆਲੀ ਪਾਰਟੀਆਂ ਅਤੇ ਜਥੇਬੰਦੀਆਂ ਇਕੱਠੇ ਹੋ ਕੇ ਸਾਂਝਾ ਮੋਰਚਾ ਬਣਾਉਣ ਤਾਂ ਜੋ ਪੰਜਾਬ ਵਿੱਚ ਵਾਰੋ ਵਾਰੀ ਰਾਜ ਕਰ ਰਹੀਆਂ ਰਵਾਇਤੀ ਪਾਰਟੀਆਂ ਨੂੰ ਲਾਂਭੇ ਕੀਤਾ ਜਾਵੇ ਅਤੇ ਪੰਜਾਬ ਲਈ ਇਕ ਸੁਨਹਿਰਾ ਭਵਿੱਖ ਉਲੀਕਿਆ ਜਾ ਸਕੇ।ਉਨ੍ਹਾਂ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾਵਾਂ ਨਾ ਮਿਲਣਾ ਸਾਬਤ ਕਰਦਾ ਹੈ ਕਿ ਕੈਪਟਨ ਅਤੇ ਬਾਦਲ ਫਰੈਂਡਲੀ ਮੈਚ ਖੇਡ ਰਹੇ ਹਨ ।ਇਸ ਮੌਕੇ ਕੇਵਲ ਸਿੰਘ ਚੱਕ ਮੰਡੇਰ, ਗੁਰਸ਼ਰਨ ਜੀਤ ਸਿੰਘ ਕਟਾਰੀਆ ,ਹਰਜੀਤ ਸਿੰਘ ਬਾਲੋ ਅਵਤਾਰ ਸਿੰਘ (ਭੋਲਾ) ਬੰਗਾ, ਚਮਨ ਲਾਲ ਸੂੰਢ , ਗਿਆਨ ਚੰਦ ਬਹਿਰਾਮ, ਮਨਦੀਪ ਸਿੰਘ ਨੂਰਪੁਰ ,ਅਤੇ ਜਥੇ:ਹਰਦੇਵ ਸਿੰਘ ਝਿੱਕਾ ਆਦਿ ਹਾਜ਼ਰ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment