Sunday, April 18, 2021

ਬੰਗਾ ਵਿੱਚ ਫਾਇਰ ਬ੍ਰਿਗੇਡ ਦਾ ਨਾ ਹੋਣਾ ਵੱਡੀ ਘਾਟ - ਮਾਨ

ਬੰਗਾ  18,ਅਪ੍ਰੈਲ (ਮਨਜਿੰਦਰ ਸਿੰਘ )
ਬੰਗਾ ਨਗਰ ਕੌਂਸਲ ਵਿੱਚ ਫਾਇਰ ਬ੍ਰਿਗੇਡ ਦਾ ਹੋਣਾ ਬਹੁਤ ਜ਼ਰੂਰੀ ਹੈ ਇਸ ਕਮੀ ਦਾ ਪ੍ਰਗਟਾਵਾ ਬੰਗਾ ਦੇ  ਐਨ ਆਰ ਆਈ ਨੰਬਰਦਾਰ ਅਤੇ ਕਿਸਾਨ ਆਗੂ ਇੰਦਰਜੀਤ ਸਿੰਘ ਮਾਨ ਨੇ ਕਰਦਿਆਂ ਕਿਹਾ ਕਿ ਬੰਗਾ ਨੂੰ ਤਹਿਸੀਲ ਬਣਿਆ ਬਹੁਤ ਸਮਾਂ ਹੋ ਚੁੱਕਾ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇੱਥੇ ਫਾਇਰ ਬ੍ਰਿਗੇਡ ਦਾ ਕੋਈ ਵੀ ਇੰਤਜ਼ਾਮ ਨਹੀਂ ਕੀਤਾ ਗਿਆ ।ਜ਼ਰੂਰਤ ਪੈਣ ਤੇ ਫਾਇਰ ਬ੍ਰਿਗੇਡ ਦੀ ਗੱਡੀ ਨਵਾਂਸ਼ਹਿਰ ਜਾਂ ਫਗਵਾੜੇ ਤੋਂ ਮੰਗਵਾਈ ਜਾਂਦੀ ਹੈ ਜਿਸ ਦੇ ਪਹੁੰਚਣ ਵਿੱਚ ਦੇਰੀ ਹੋਣ ਕਾਰਨ ਕਈ ਵਾਰ ਵੱਡੇ ਨੁਕਸਾਨ ਹੋ ਜਾਂਦੇ ਹਨ । ਕਣਕ ਦੇ ਸੀਜ਼ਨ ਵਿਚ ਬਿਜਲੀ ਦੀਆਂ ਤਾਰਾਂ ਕਾਰਨ  ਬੰਗਾ ਹਲਕੇ ਦੇ ਪਿੰਡਾਂ ਵਿੱਚ ਕਈ ਏਕੜ ਫਸਲ ਨੂੰ ਇਸ ਵਾਰ ਵੀ ਅੱਗ ਲੱਗ ਗਈ ਜਿਸ ਨਾਲ ਜ਼ਿਮੀਂਦਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ ।ਇਸ ਤਰ੍ਹਾਂ ਦੇ ਹਾਦਸੇ ਹਰ ਸਾਲ ਹੀ ਵਾਪਰਦੇ ਹਨ । ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਬੰਗਾ ਵਿੱਚ ਜਲਦ ਤੋਂ ਜਲਦ ਫਾਇਰ ਬ੍ਰਿਗੇਡ ਦੀ ਸਹੂਲਤ ਦਿੱਤੀ ਜਾਵੇ ਤਾਂ ਜੋ ਬੰਗਾ ਇਲਾਕੇ ਵਿੱਚ ਲੋੜ ਪੈਣ ਤੇ ਇਸ ਦੀ ਵਰਤੋਂ ਕੀਤੀ ਜਾਵੇ ।ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਵੀਰ ਟਰਾਂਸਫਾਰਮਰ ਵਾਲੀ ਥਾਂ ਤੇ ਪਾਣੀ ਲਾ ਕੇ ਰੱਖਣ ਤਾਂ ਜੋ ਬਿਜਲੀ ਕਾਰਨ ਅੱਗ ਲੱਗਣ ਦੇ ਹਾਲਾਤ ਵਿਚ ਨੁਕਸਾਨ ਤੋਂ ਬਚਿਆ ਜਾ ਸਕੇ । ਇਸ ਮੌਕੇ ਉਨ੍ਹਾਂ ਨਾਲ  ਗੁਲਸ਼ਨ ਕੁਮਾਰ  ਅਤੇ ਮਨਜਿੰਦਰ ਸਿੰਘ ਹਾਜ਼ਰ ਸਨ  ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...