ਬੰਗਾ 20ਅਪਰੈਲ (ਮਨਜਿੰਦਰ ਸਿੰਘ) ਐਨ ਆਰ ਆਈ ਸਭਾ ਸ਼ਹੀਦ ਭਗਤ ਸਿੰਘ ਨਗਰ ਨੂੰ ਪੰਜਾਬ ਸਰਕਾਰ ਵੱਲੋਂ ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਮਰਾ ਨੰਬਰ 5 ਵਿਖੇ ਅਲਾਟ ਕੀਤੇ ਗਏ ਨਵੇਂ ਦਫ਼ਤਰ ਦਾ ਉਦਘਾਟਨ ਕੇਵਲ ਸਿੰਘ ਖਟਕੜ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਪ੍ਰਧਾਨ ਅਤੇ ਸਰਦਾਰ ਜਸਬੀਰ ਸਿੰਘ ਸ਼ੇਰਗਿੱਲ ਸਾਬਕਾ ਪ੍ਰਧਾਨ ਵੱਲੋਂ ਕੀਤਾ ਗਿਆ।ਬੰਗਾ ਵਿਖੇ ਇਸ ਬਾਰੇ ਜਾਣਕਾਰੀ ਦਿੰਦਿਆਂ ਬੰਗਾ ਦੇ ਐੱਨ ਆਰ ਆਈ ਨੰਬਰਦਾਰ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਐੱਨ ਆਰ ਆਈ ਸਭਾ ਪੰਜਾਬ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਨੂੰ ਆਉਂਦੀਆਂ ਸਮੱਸਿਆਵਾਂ ਦੇ ਹੱਲ ਕਰਾਉਣ ਲਈ ਸਹਾਈ ਹੁੰਦੀ ਹੈ ।ਉਨ੍ਹਾਂ ਕਿਹਾ ਕਿ ਸਭਾ ਦੇ ਪੰਜਾਬ ਪ੍ਰਧਾਨ ਜਲਦ ਹੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਦੌਰਾ ਕਰਨ ਆ ਰਹੇ ਹਨ ਉਸ ਮੌਕੇ ਮੀਟਿੰਗ ਰੱਖ ਕੇ ਉਨ੍ਹਾਂ ਨੂੰ ਐਨ ਆਰ ਆਈ ਵੀਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਾਇਆ ਜਾਵੇਗਾ।ਨਵੇਂ ਦਫ਼ਤਰ ਦੇ ਉਦਘਾਟਨ ਮੌਕੇ ਸਤਨਾਮ ਸਿੰਘ ਬਾਲੋ ,ਸੁਖਵਿੰਦਰ ਸਿੰਘ ਰਠੌਰ, ਮਹਿੰਦਰ ਸਿੰਘ ਬਾਠ ,ਸਤਨਾਮ ਸਿੰਘ ਹੇੜੀਆਂ' ਸ਼ਮਿੰਦਰ ਸਿੰਘ ਗਰਚਾ' ਸੋਢੀ ਸਿੰਘ ਸ਼ੇਰਗਿੱਲ ,ਪਾਲ ਸਿੰਘ ਹੇੜੀਆ,ਬਲਦੇਵ ਸਿੰਘ ਸੋਢੀ ਸਿੰਘ ਯੂ ਕੇ ਕੁਲਵਿੰਦਰ ਕੁਮਾਰ ਸੁਖਵਿੰਦਰ ਸਿੰਘ ਮੰਗਾਂ , ਐਡਵੋਕੇਟ ਹਰਬੰਸ ਸਿੰਘ ਲੌਂਗੀਆ,ਆਦਿ ਹਾਜ਼ਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment