Saturday, May 1, 2021

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ:

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਕੀਰਤਨ ਕਰਦੇ ਹੋਏ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ

ਬੰਗਾ 1 ਮਈ (ਮਨਜਿੰਦਰ ਸਿੰਘ ) ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਸ਼ਾਂਤੀ ਦੇ ਪੁੰਜ, ਹਿੰਦ ਦੀ ਚਾਦਰ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੁਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਇਲਾਹੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਜੋਗਾ ਸਿੰਘ ਜੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰ-ਇਤਿਹਾਸ ਬਾਰੇ ਚਾਨਣਾ ਪਾਇਆ।
ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਸੱਕਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ,  ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਰਣਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਮੈਡਮ ਸਰਬਜੀਤ ਕੌਰ, ਮੈਡਮ ਜਗਜੀਤ ਕੌਰ, ਮੈਡਮ ਸੀਮਾ ਪੂਨੀ, ਸੁਰਜੀਤ ਸਿੰਘ ਜਗਤਪੁਰ, ਕਮਲਜੀਤ ਸਿੰਘ, ਗੁਰਬੰਤ ਸਿੰਘ ਪਰਹਾਰ, ਸੀਤਲ ਸਿੰਘ ਝੰਡੇਰਾਂ, ਅਸ਼ਵਨੀ ਕੁਮਾਰ ਗਦਾਣੀ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਅਦਾਰਿਆਂ ਦੇ ਸਮੂਹ ਸਟਾਫ਼  ਨੇ ਹਾਜ਼ਰੀਆਂ ਭਰੀਆਂ।



No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...