ਬੰਗਾ 17,ਮਈ (ਮਨਜਿੰਦਰ ਸਿੰਘ )ਪਿਛਲੇ ਦਿਨੀਂ ਉੱਘੇ ਸਮਾਜ ਸੇਵਕ ਅਤੇ ਸਾਬਕਾ ਇੰਸਪੈਕਟਰ ਚਮਨ ਲਾਲ ਸੂੰਢ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਸੀ ਜਦੋਂ ਉਨ੍ਹਾਂ ਦੀ ਪਤਨੀ ਸ੍ਰੀਮਤੀ ਰਾਧਾ ਰਾਣੀ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ।ਅੱਜ ਸ੍ਰੀ ਸੂੰਢ ਨਾਲ ਦੁੱਖ ਸਾਂਝਾ ਕਰਨ ਬੰਗਾ ਹਲਕੇ ਦੇ ਰਾਜਨੀਤਿਕ ਆਗੂ ਸ੍ਰੀ ਯੋਗਰਾਜ ਜੋਗੀ ਨਿਮਾਣਾ ਆਪਣੇ ਸਾਥੀਆਂ ਸਮੇਤ ਉਚੇਚੇ ਤੌਰ ਤੇ
ਪਹੁੰਚੇ ।ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਮਤੀ ਸੂੰਢ ਬਹੁਤ ਹੀ ਧਾਰਮਕ ਵਿਚਾਰਾਂ ਵਾਲੇ ਔਰਤ ਸਨ ਜਿਨ੍ਹਾਂ ਦੇ ਜਾਣ ਨਾਲ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।ਇਸ ਮੌਕੇ ਚਮਨ ਲਾਲ ਸੂੰਢ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਦੀ ਆਤਮਿਕ ਸ਼ਾਂਤੀ ਲਈ 19 ਮਈ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅੰਤਿਮ ਅਰਦਾਸ ਕੀਤੀ ਜਾਵੇਗੀ ਅਤੇ ਕੋਵਿਡ 19 ਦੇ ਨਿਯਮਾਂ ਦੀ ਪਾਲਣਾ ਕਰਦਿਆਂ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਇੰਦਰਜੀਤ ਸਿੰਘ ਮਾਨ, ਜਸਵਰਿੰਦਰ ਸਿੰਘ ਜੱਸਾ ਕਲੇਰਾਂ , ਅਮਰੀਕ ਬੰਗਾ, ਹਰਭਜਨ ਸਿੰਘ ਨਾਗਰਾ ਆਦਿ ਹਾਜ਼ਰ ਸਨ ।
No comments:
Post a Comment