Tuesday, May 18, 2021

ਰਵਾਇਤੀ ਪਾਰਟੀਆਂ ਦੀਆਂ ਜੜ੍ਹਾਂ ਹਿਲਾ ਦੇਵੇਗਾ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) - ਚੇਤਾ

ਜ਼ਿਲ੍ਹਾ ਐੱਸ ਬੀ ਐੱਸ ਨਗਰ  ਪ੍ਰਧਾਨ   ਬਲਦੇਵ ਸਿੰਘ ਚੇਤਾ  

ਬੰਗਾ,18 ਮਈ(ਮਨਜਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਡੇਮੋਕ੍ਰੇਟਿਕ ਦੇ ਰਲੇਵੇਂ ਤੋਂ ਨਵੇਂ ਬਣੇ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ:ਸੁਖਦੇਵ ਸਿੰਘ ਢੀਂਡਸਾ ਵਲੋਂ ਨਵੇਂ ਅਕਾਲੀ ਦਲ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਐਲਾਨਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ  ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸ:ਬਲਦੇਵ ਸਿੰਘ ਚੇਤਾ ਨੇ ਕਿਹਾ ਕਿ ਪੰਜਾਬ ਦੇ ਭਲੇ ,ਤਰੱਕੀ  ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਦੀ ਸੋਚ ਰੱਖਣ ਵਾਲੇ  ਟਕਸਾਲੀ ਆਗੂਆਂ ਦੀ ਇਕਜੁਟਤਾ ਨਾਲ ਬਣਿਆ ਸ਼੍ਰੋਮਣੀ ਅਕਾਲੀ ਦਲ(ਸੰਯੁਕਤ),  ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ (ਬਾਦਲ) ਜਿਨ੍ਹਾਂ ਵਾਰੋ ਵਾਰੀ ਝੂਠ ਬੋਲ ਕੇ ਪੰਜਾਬ ਦੀ ਸੱਤਾ ਤੇ ਕਾਬਜ ਹੋ ਕੇ ਪੰਜਾਬ ਦੇ ਲੋਕਾਂ ਨੂੰ ਲੁਟਿਆ ਅਤੇ ਕੁਟਿਆ ਹੈ ਦੀਆਂ ਜੜ੍ਹਾਂ ਹਿਲਾ ਦੇਵੇਗਾ |ਉਨ੍ਹਾਂ ਦੱਸਿਆ ਕਿ ਜਿਸ ਤਰਾਂ ਪਾਰਟੀ ਪ੍ਰਧਾਨ ਅਤੇ ਸਰਪ੍ਰਸਤ ਨੇ ਕਿਹਾ ਹੈ ਕਿ ਜਲਦੀ ਹੀ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ ਉਨ੍ਹਾਂ ਆਪਣੇ ਵਲੋਂ ਵਿਸ਼ਵਾਸ ਦਿਵਾਉਂਦੇ  ਹੋਏ ਕਿਹਾ ਕਿ ਪਾਰਟੀ ਆਗੂਆਂ ਦੇ ਦਿੱਸ਼ਾ ਨਿਰਦੇਸ਼ਾਂ ਅਨੁਸਾਰ ਉਹ ਜਿਲਾ ਐਸ ਬੀ ਐਸ ਨਗਰ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿਗਾਂ ਕਰਕੇ ਪੂਰੀ ਲੱਗਣ ਅਤੇ ਮਿਹਨਤ ਨਾਲ ਲੋਕਾਂ ਨੂੰ ਪਾਰਟੀ ਨਾਲ ਜੋੜ੍ਹਨਗੇ ਤਾਂ ਜੋ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪਾਰਟੀ ਦਾ ਜਿਲੇ ਵਿਚ ਮਜਬੂਤ ਅਧਾਰ ਬਣ ਸਕੇ ।ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਵਰਕਰਾਂ ਜਿਨ੍ਹਾਂ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਆਪਣੀਆਂ ਪਾਰਟੀਆਂ ਵਿੱਚ ਬਣਦਾ ਮਾਣ ਸਤਿਕਾਰ ਨਹੀਂ ਮਿਲ ਰਿਹਾ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋਣ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ।ਸੰਯੁਕਤ ਅਕਾਲੀ ਦਲ ਦੇ ਹੋਂਦ ਵਿੱਚ ਆਉਣ ਬਾਰੇ ਬੰਗਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਬੈਂਕ ਮੈਨੇਜਰ ਸਰਦਾਰ ਦਰਬਾਰਾ ਸਿੰਘ ਪਰਿਹਾਰ ਨਾਲ ਸਾਡੇ ਪੱਤਰਕਾਰ ਨੇ ਜਦੋਂ ਫੋਨ ਤੇ ਗੱਲ ਕੀਤੀ ਤਾਂ ਉਨ੍ਹਾਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਤਾਂ ਬਹੁਤ ਪਹਿਲਾਂ ਹੀ ਬਾਦਲਾਂ ਦੀਆਂ ਪੰਥ ਵਿਰੋਧੀ ਗਤੀਵਿਧੀਆਂ ਅਤੇ ਸੋਚ ਕਾਰਨ ਉਨ੍ਹਾਂ ਨੂੰ ਨਫ਼ਰਤ ਕਰਦੇ ਹੋਏ ਤਿਆਗ ਚੁੱਕੇ ਹਨ ।ਇਸ ਲਈ ਉਹ ਆਪਣੇ ਹਲਕੇ ਵਿੱਚ ਸਰਪ੍ਰਸਤ  ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਸਤਿਕਾਰ ਕਰਦੇ ਤੇ ਵਿਚਾਰਧਾਰਾ ਨਾਲ ਸਹਿਮਤ ਹੁੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਸੰਯੁਕਤ)  ਦੀ ਚਡ਼੍ਹਦੀ ਕਲਾ ਲਈ ਕੰਮ ਕਰਨਗੇ।ਸਮੇਂ ਦੀ ਲੋਡ਼ ਅਨੁਸਾਰ ਮੁੱਖ ਆਗੂਆਂ ਵੱਲੋਂ ਜੋ ਵੀ ਸੇਵਾ ਉਨ੍ਹਾਂ ਨੂੰ ਲਾਈ ਜਾਵੇਗੀ ਉਹ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ।ਇਸ ਮੌਕੇ  ਅਵਤਾਰ ਸਿੰਘ, ਹਰਜੀਤ ਸਿੰਘ ਬਾਲੋ,ਗੁਰਸ਼ਰਨਜੀਤ ਸਿੰਘ ਕਟਾਰੀਆ, ਦਵਿੰਦਰ ਸਿੰਘ ਲੱਖਪੁਰ, ਮਨਦੀਪ ਸਿੰਘ ਨੂਰਪੁਰ ਆਦਿ  ਹਾਜ਼ਰ ਸਨ ।   


No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...