ਬੰਗਾ 13 ਮਈ (ਮਨਜਿੰਦਰ ਸਿੰਘ) ਬੀ ਐਸ ਪੀ ਨੂੰ ਅਕਾਲੀ ਦਲ ਬਾਦਲ ਦੀ ਡੁਬਦੀ ਬੇੜੀ ਵਿੱਚ ਬੈਠ ਕੇ ਕੁਝ ਵੀ ਹਾਂਸਲ ਨਹੀਂ ਹੋਵੇਗਾ | 2022 ਦੇ ਚੋਣ ਨਤੀਜਿਆਂ ਤੋਂ ਬਾਦ ਜਿਥੇ ਮੌਕਾਪ੍ਰਸਤ ਹੋਏ ਇਸ ਗੱਠਜੋੜ ਦੇ ਹੱਥ ਕੁਝ ਨਹੀਂ ਆਵੇਗਾ ਉਥੇ ਬੀ ਐਸ ਪੀ ਨੂੰ ਵੀ ਵੱਡਾ ਪਛਤਾਵਾ ਹੋਵੇਗਾ|ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੰਗਾ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ:ਸਤਵੀਰ ਸਿੰਘ ਪੱਲੀ ਝਿੱਕੀ ਨੇ ਕਰਦਿਆਂ ਕਿਹਾ ਕਿ ਜਿਸ ਪਾਰਟੀ ਦੀ ਸਰਕਾਰ ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਹੋਈ ਤੇ ਇਸ ਦੇ ਵਿਰੋਧ ਵਿਚ ਸ਼ਾਂਤੀ ਪੂਰਵਕ ਰੋਸ ਕਰ ਰਹੇ ਲੋਕਾਂ ਤੇ ਗੋਲੀਆਂ ਮਾਰੀਆ ਗਈਆਂ ਉਸ ਪਾਰਟੀ ਨੂੰ ਪੰਜਾਬ ਦੇ ਲੋਕ ਕਦੀ ਵੀ ਮੂੰਹ ਨਹੀਂ ਲਾਉਣਗੇ |ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਿਸ ਦਲ ਨੂੰ ਬੇਅਦਬੀ ਦਲ ਕਹਿੰਦੇ ਹਨ,ਬਸਪਾ ਨੇ ਉਸ ਨਾਲ ਗਠਜੋੜ ਕਰ ਕੇ ਆਪਣੇ ਪੈਰਾਂ ਤੇ ਕੁਹਾੜਾ ਮਾਰ ਲਿਆ ਹੈ|ਪੱਲੀ ਝਿੱਕੀ ਨੇ ਕਿਹਾ ਕਿ ਅਕਾਲੀ ਬਾਜਪਾ ਦੇ ਰਾਜ ਵਿਚ ਪੰਜਾਬ ਸਿਖਿਆ ਦੇ ਖੇਤਰ ਵਿਚ ਬਹੁਤ ਪੱਛੜ ਗਿਆ ਸੀ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਸਿਖਿਆ ਦੇ ਖੇਤਰ ਵਿਚ ਦਿਲੀ ਦੀ ਸਰਕਾਰ ਨੂੰ ਮਾਤ ਪਾਉਂਦੀਆਂ ਪਹਿਲਾ ਸਥਾਨ ਹਾਂਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸੂਜਵਾਨ ਜਨਤਾ ਆਪਣੇ ਬਚਿਆ ਦੇ ਸੁਨਹਿਰੀ ਭਵਿੱਖ ਲਈ,ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਅਕਾਲੀ - ਬਸਪਾ ਗਠਜੋੜ ਨੂੰ ਹਾਰ ਦਾ ਮੂੰਹ ਦਿਖਾਉਦੇ ਹੋਏ ਪੰਜਾਬ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਣਾਵੇਗੀ |ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਚੋ:ਮੋਹਨ ਲਾਲ, ਮੁਖ ਬੁਲਾਰਾ ਹਲਕਾ ਬੰਗਾ ਹਰੀਪਾਲ ਅਤੇ ਸੀਨੀਅਰ ਕੋਸਲਰ ਜਤਿੰਦਰ ਕੌਰ ਮੂੰਗਾ ਅਤੇ ਦਰਬਜੀਤ ਸਿੰਘ ਪੂਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਹਾਜਰ ਸਨ|
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment