ਬੰਗਾ 11ਜੂਨ ( ਮਨਜਿੰਦਰ ਸਿੰਘ)ਆਲ ਇੰਡੀਆ ਕਾਂਗਰਸ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਬੰਗਾ ਦੇ ਰਾਏ ਪੈਟਰੋਲ ਪੰਪ ਤੇ ਕਾਂਗਰਸ ਪਾਰਟੀ ਦੇ ਬੰਗਾ ਤੋਂ ਹਲਕਾ ਇੰਚਾਰਜ ਸਤਬੀਰ ਸਿੰਘ ਪੱਲੀ ਝਿੱਕੀ ਦੀ ਅਗਵਾਈ ਵਿੱਚ ਤੇਲ ਦੀਆਂ ਵਧੀਆਂ ਕੀਮਤਾਂ ਕਾਰਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਧਰਨਾ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਸਤਵੀਰ ਸਿੰਘ ਪੱਲੀ ਝਿੱਕੀ ਨੇ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਸਾਰੀ ਦੁਨੀਆਂ ਵਿੱਚ ਫੈਲੀ ਹੈ ਜਿੱਥੇ ਦੂਸਰੇ ਦੇਸ਼ਾਂ ਦੀਆਂ ਸਰਕਾਰਾਂ ਨੇ ਆਪਣੇ ਲੋਕਾਂ ਨੂੰ ਆਰਥਕ ਅਤੇ ਹੋਰ ਸਹੂਲਤਾਂ ਦਿੱਤੀਆਂ ਹਨ ਉਥੇ ਕੇਂਦਰ ਦੀ ਬੀਜੇਪੀ ਸਰਕਾਰ ਨਿੱਤ ਤੇਲ ਦੀਆਂ ਕੀਮਤਾਂ ਵਧਾ ਰਹੀ ਹੈ ਜਿਸ ਨਾਲ ਮਹਿੰਗਾਈ ਅਸਮਾਨ ਨੂੰ ਛੂਹਣ ਕਾਰਨ ਮੱਧ ਅਤੇ ਗ਼ਰੀਬ ਵਰਗ ਬੁਰੀ ਤਰ੍ਹਾਂ ਪੀਸਿਆ ਗਿਆ ਹੈ।ਉਨ੍ਹਾਂ ਕਿਹਾ ਕਿ ਕੋਵਿੰਡ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਇਹ ਰੋਸ ਪ੍ਰਦਰਸ਼ਨ ਸਿਰਫ 20 ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਇਕੱਠ ਨਾਲ ਕੀਤਾ ਗਿਆ ਹੈ।ਇਸ ਮੌਕੇ ਸਾਬਕਾ ਐਮ ਐਲ ਏ ਮੋਹਨ ਲਾਲ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਕਾਰਨ ਟਰਾਂਸਪੋਰਟ ਦੇ ਭਾੜੇ ਬਹੁਤ ਵਧ ਗਏ ਹਨ ਜਿਸ ਕਾਰਨ ਹਰ ਚੀਜ਼ ਮਹਿੰਗੀ ਹੋ ਗਈ ਹੈ ਅੱਜ ਸਰਸੋਂ ਦੇ ਤੇਲ ਤੋਂ ਲੈ ਕੇ ਦਾਲਾਂ ਦੇ ਭਾਅ ਅਸਮਾਨ ਨੂੰ ਛੂਹ ਰਹੇ ਹਨ ਜਿਸ ਕਾਰਨ ਗ਼ਰੀਬ ਦੀ ਰਸੋਈ ਠੰਢੀ ਪੈ ਗਈ ਹੈ।ਇਸ ਮੌਕੇ ਠੇਕੇਦਾਰ ਰਾਜਿੰਦਰ ਸਿੰਘ, ਡਾ ਹਰਪ੍ਰੀਤ ਸਿੰਘ ਕੈਂਥ, ਡਾ ਬਖਸ਼ੀਸ਼ ਸਿੰਘ ਦਰਬਜੀਤ ਸਿੰਘ ਪੂਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ,ਹਰਭਜਨ ਸਿੰਘ ਭਰੋਲੀ,ਕੌਂਸਲਰ ਮੈਡਮ ਜਤਿੰਦਰ ਕੌਰ ਮੂੰਗਾ, ਕਮਲਜੀਤ ਬੰਗਾ ,ਪਵਨ ਗੁਣਾਚੌਰ, ਕੌਂਸਲਰ ਤਲਵਿੰਦਰ ਕੌਰ ,ਸਚਿਨ ਘਈ ਅਤੇ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ।ਮੁੱਖ ਬੁਲਾਰਾ ਹਰੀ ਪਾਲ ਨੇ ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment