ਬੰਗਾ 16,ਜੂਨ (ਮਨਜਿੰਦਰ ਸਿੰਘ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਿਵ ਕੌੜਾ, ਰਣਵੀਰ ਰਾਣਾ ਅਤੇ ਮਨੋਹਰ ਲਾਲ ਗਾਬਾ ਦੀ ਅਗਵਾਈ ਵਿੱਚ ਬੰਗਾ ਦੇ ਜੇਤੂ ਕੌਂਸਲਰਾਂ ਵੱਲੋਂ ਐੱਸਡੀਐੱਮ ਬੰਗਾ ਨੂੰ ਇਕ ਮੰਗ ਪੱਤਰ ਦੇ ਕੇ ਅਪੀਲ ਕੀਤੀ ਗਈ ਕਿ ਬੰਗਾ ਕੌਂਸਲ ਦੇ ਚੋਣ ਨਤੀਜਿਆਂ ਨੂੰ ਲੰਮਾ ਸਮਾਂ ਹੋ ਚੁੱਕਾ ਹੈ।ਪਰ ਜੇਤੂ ਕੌਂਸਲਰਾਂ ਨੂੰ ਸਹੁੰ ਨਹੀਂ ਚੁਕਾਈ ਗਈ ਜਿਸ ਕਾਰਨ ਉਨ੍ਹਾਂ ਦੇ ਪਹਿਚਾਣ ਕਾਰਡ ਵੀ ਨਹੀਂ ਬਣ ਸਕੇ ।ਆਪ ਆਗੂ ਅਤੇ ਕੌਂਸਲਰਾਂ ਨੇ ਕਿਹਾ ਕਿ ਜੇਤੂ ਕੌਂਸਲਰਾਂ ਨੂੰ ਜਲਦੀ ਸੌਂਹ ਚੁਕਾਈ ਜਾਵੇ ਤਾਂ ਕੇ ਓਹ ਆਪਣੇ ਆਪਣੇ ਵਾਰਡਾਂ ਵਿਚ ਕੋਰਟ ਮੈਰਿਜ , ਰਜਿਸਟਰੀਆਂ ਆਦਿ ਦੇ ਕੰਮ ਅਧਿਕਾਰਤ ਤੌਰ ਤੇ ਕਰਵਾ ਸਕਣ। ਇਸ ਮੌਕੇ ਵਾਰਡਾਂ ਵਿਚ ਕੂੜੇ ਦੀ ਸਾਫ ਸਫਾਈ, ਲਾਈਟਾਂ ਅਤੇ ਹੋਰ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਜੇਤੂ ਕੌਂਸਲਰ ਨਰਿੰਦਰ ਜੀਤ ਰੱਤੂ, ਸੁਰਿੰਦਰ ਘਈ, ਮੀਨੂੰ, ਸਰਬਜੀਤ ਸਾਭੀ ਤੇ ਸਾਗਰ ਅਰੋੜਾ ਹਾਜ਼ਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment