ਬੰਗਾ18, ਜੂਨ( ਮਨਜਿੰਦਰ ਸਿੰਘ)ਦਿਨੋ ਦਿਨ ਘਰੇਲੂ ਰੋਜਾਨਾ ਵਰਤੋ ਵਿੱਚ ਆਉਣ ਵਾਲੀਆਂ ਵਸਤਾ ਅਤੇ ਪੈਟਰੋਲ ਡੀਜਲ ਦੀਆ ਅਸਮਾਨ ਚੜ੍ਹੀਆਂ ਕੀਮਤਾ ਨੇ ਆਮ ਜਨਤਾ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ ਇਨ੍ਹਾਂ ਵਿਚਾਰਾ ਦਾ ਪ੍ਗਟਾਵਾ ਹਲਕਾ ਬੰਗਾ ਦੇ ਸੀਨੀਅਰ ਯੂਥ ਦਲਿਤ ਆਗੂ ਜੋਗਰਾਜ ਜੋਗੀ ਨਿਮਾਣਾ ਅਤੇ ਨੰਬਰਦਾਰ ਇੰਦਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਇਕ ਵਾਰਤਾ ਦੌਰਾਨ ਕੀਤਾ । ਉਨ੍ਹਾਂ ਦੱਸਿਆ ਕਿ ਭਾਰਤ ਦੀ ਕੇਂਦਰ ਸਰਕਾਰ ਨੇ ਪਿਛਲੇ ਸਾਲ ਲੋਕਾਂ ਦਾ ਕਚੂਮਰ ਕੱਢਦੇ ਹੋਏ ਤਿੰਨ ਲੱਖ ਕਰੋੜ ਦੇ ਕਰੀਬ ਪੈਟਰੋਲ ਡੀਜ਼ਲ ਦੀ ਐਕਸਾਈਜ਼ ਡਿਊਟੀ ਤੋਂ ਕਮਾਏ ਹਨ ।ਕੋਰੋਨਾ ਮਹਾਂਮਾਰੀ ਕਾਰਨ ਜਿਥੇ ਵਿਦੇਸ਼ਾਂ ਦੀਆਂ ਸਰਕਾਰਾਂ ਆਪਣੇ ਲੋਕਾਂ ਨੂੰ ਆਰਥਿਕ ਰਾਹਤ ਦੇ ਰਹੀਆਂ ਹਨ ਉਥੇ ਭਾਰਤ ਦੀ ਸਰਕਾਰ ਦਿਨ ਪ੍ਰਤੀ ਦਿਨ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਮਹਿੰਗਾਈ ਦੀ ਮਾਰ ,ਮਾਰ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਪੈਟਰੋਲ ਡੀਜ਼ਲ ਤੇ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ ।ਇਸ ਮੌਕੇ ਸਤਨਾਮ ਸਿੰਘ ਬਾਲੋ, ਅਮਰੀਕ ਸਿੰਘ ਬੰਗਾ ਆਦਿ ਹਾਜ਼ਰ ਸਨ
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment