ਸਾਬਕਾ ਨਗਰ ਕੌਂਸਲ ਪ੍ਰਧਾਨ ਬੰਗਾ ਕੌਂਸਲਰ ਮੈਡਮ ਜਤਿੰਦਰ ਕੌਰ ਮੂੰਗਾ ਵਾਰਡ ਨੰਬਰ 13 ਗਾਂਧੀਨਗਰ ਬੰਗਾ ਵਿਖੇ ਲਗਾਏ ਕੋਰੋਨਾ ਵੈਕਸਿਨ ਟੀਕਾਕਰਨ ਦੇ ਕੈਂਪ ਦੌਰਾਨ ਮੈਡੀਕਲ ਟੀਮ ਦੇ ਨਾਲ
ਬੰਗਾ 22,ਜੂਨ (ਮਨਜਿੰਦਰ ਸਿੰਘ)ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਦੇ ਕਾਰਨ ਹਰ ਰੋਜ਼ ਮੌਤਾਂ ਹੋ ਰਹੀਆਂ ਹਨ ਅਤੇ ਲੱਖਾਂ ਮਰੀਜ਼ ਹਸਪਤਾਲਾਂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਹਨ ਇਸ ਲਈ ਇਸ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੋਰੋਨਾ ਵੈਕਸੀਨ ਦਾ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੰਗਾ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਕੌਂਸਲਰ ਮੈਡਮ ਜਤਿੰਦਰ ਕੌਰ ਮੂੰਗਾ ਨੇ ਉਨ੍ਹਾਂ ਦੀ ਅਗਵਾਈ ਵਿੱਚ ਗਾਂਧੀਨਗਰ ਬੰਗਾ ਵਿਖੇ ਕੋਰੋਨਾ ਵੈਕਸੀਨ ਟੀਕਾਕਰਨ ਦੇ ਲਗਾਏ ਕੈਂਪ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਟੀਕਾਕਰਨ ਦੇ ਨਾਲ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵੀ ਵਰਤੀਆਂ ਜਾਣੀਆਂ ਚਾਹੀਦੀਆਂ ਹਨ ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਾਰਡ ਵਿਚ ਇਹ ਦੂਸਰਾ ਕੈਂਪ ਲਗਾਇਆ ਗਿਆ ਹੈ ਜਿਸ ਵਿਚ 100 ਵਿਅਕਤੀਆਂ ਨੇ ਟੀਕਾਕਰਨ ਕਰਵਾਇਆl ਇਸ ਮੌਕੇ ਟੀਕਾਕਰਨ ਕਰਨ ਵਾਲੀ ਟੀਮ ਵਿੱਚ ਰਿੰਕੀ ਸ਼ਰਮਾ ਏਐਨਐਮ ਅਤੇ ਅਧਿਆਪਕਾ ਜੋਤੀ ਹਾਜ਼ਰ ਸਨ ।
No comments:
Post a Comment