Friday, June 4, 2021

ਟੈਕਸੀ ਯੂਨੀਅਨ ਕਿਸਾਨ ਯੂਨੀਅਨ ਦੁਆਬਾ ਦਾ ਪੂਰਾ ਸਾਥ ਦੇਵੇਗੀ - ਕਮਲਜੀਤ

ਬੰਗਾ4, ਜੂਨ (ਮਨਜਿੰਦਰ ਸਿੰਘ ) ਪੰਜਾਬ ਟੈਕਸੀ ਓਪਰੇਟਰ  ਯੂਨੀਅਨ ਰਜਿ: 31 ਅਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੀ ਇਕ ਸਾਂਝੀ ਮੀਟਿੰਗ ਖਟਕੜ ਕਲਾਂ ਵਿਖੇ ਹੋਈ ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਟੈਕਸੀ ਯੂਨੀਅਨ  ਦੇ ਮੀਡੀਆ ਸਕੱਤਰ  ਕਮਲਜੀਤ ਰਾਏ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ ਅਤੇ ਉਨ੍ਹਾਂ ਦੇ ਸੰਘਰਸ਼ ਵਿੱਚ ਜਿੱਤ ਦਿਵਾਉਣ ਤੱਕ ਪੂਰਨ ਸਾਥ ਦੇਵੇਗੀ।ਇਸ ਮੌਕੇ ਪੰਜਾਬ ਪ੍ਰੈੱਸ ਸਕੱਤਰ ਬਲਬੀਰ ਥਾਂਦੀ ਨੇ ਕਿਹਾ ਕਿ ਸਰਕਾਰ ਨੇ ਕੋਰੋਨਾ ਮਹਾਂਮਾਰੀ ਕਾਰਨ ਟੈਕਸੀ ਵਿੱਚ ਸਿਰਫ਼ ਦੋ ਸਵਾਰੀਆਂ ਦੇ ਬੈਠਣ ਦੀ ਇਜਾਜ਼ਤ ਦੇ ਕੇ ਸਾਡੇ ਧੰਦੇ ਨੂੰ ਚੌਪਟ ਕੀਤਾ ਹੋਇਆ ਹੈ ਜਦ ਕਿ ਰੋਡਵੇਜ਼ ਦੀਆਂ ਬੱਸਾਂ ਵਿੱਚ 50-50 ਸਵਾਰੀਆਂ ਬਿਠਾਈਆਂ ਜਾ ਰਹੀਆਂ ਹਨ ¦ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਇਸ ਮੌਕੇ ਕਿਹਾ ਕਿ ਟੈਕਸੀ ਅਪਰੇਟਰਾਂ ਦੇ ਸਹਿਯੋਗ ਨਾਲ 5 ਜੂਨ ਦਿਨ ਸ਼ਨੀਵਾਰ  ਨੂੰ ਕਿਸਾਨਾਂ ਦਾ ਇਕ ਵੱਡਾ ਜਥਾ ਬੰਗਾ ਤੋਂ ਦਿੱਲੀ ਨੂੰ ਰਵਾਨਾ ਕੀਤਾ ਜਾਵੇਗਾ।ਇਸ ਮੌਕੇ  ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ  ਸਹਾਇਕ ਪ੍ਰਧਾਨ ਦਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਅਤੇ  ਪੰਜਾਬ ਟੈਕਸੀ ਯੂਨੀਅਨ ਦੇ  ਜ਼ਿਲ੍ਹਾ ਵਾਇਸ ਪ੍ਰਧਾਨ ਰਾਣਾ ਰੋੜੀ,ਬੰਗਾਂ ਬਲਾਕ ਪ੍ਰਧਾਨ ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ ਰਿੰਕਲ ਬੰਗਾ ,ਕੁਲਵਿੰਦਰ ਸਿੰਘ ਵਾਇਸ ਪ੍ਰਧਾਨ ਔੜ, ਬਲਾਚੌਰ ਬਲਾਕ ਪ੍ਰਧਾਨ ਜਤਿੰਦਰ ਸਿੰਘ, ਰਾਹੋਂ ਬਲਾਕ ਪ੍ਰਧਾਨ ਅਮ੍ਰਿਤਪਾਲ ਸਿੰਘ, ਅਤੇ ਸਮੂਹ ਯੂਨੀਅਨ ਮੈਂਬਰ ਹਾਜ਼ਰ ਸਨ  ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...