ਜਲੰਧਰ 20 ਜੂਨ (ਮਨਜਿੰਦਰ ਸਿੰਘ ) ਸਥਾਨਕ ਗੋਪਾਲ ਨਗਰ ਵਿਖੇ ਜਲੰਧਰ ਦੇ ਸਾਬਕਾ ਜਿਲ੍ਹਾ ਕਾਂਗਰਸੀ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ ਤੇ ਅਣਪਛਾਤੇ ਲੋਕਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਮੌਕੇ ਦੇ 8 ਤੋਂ 10 ਰੋਂਦ ਫਾਇਰ ਕੀਤੇ ਗਏ ਸਨ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਸੁਖਮੀਤ ਸਿੰਘ ਡਿਪਟੀ ਬੁਲਟ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ ਤਾਂ ਗਾਜੀਗੁੱਲਾ ਚੌਕ ਕੋਲ ਸਵਿਫਟ ਕਾਰ ਵਿੱਚ ਆਏ ਬਦਮਾਸ਼ਾਂ ਨੇ ਉਸ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ । ਗੋਲੀਬਾਰੀ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ । ਗੰਭੀਰ ਹਾਲਤ ਵਿਚ ਉਸ ਨੂੰ ਮੌਕੇ ਤੇ ਸੱਤਿਅਮ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ । ਸ਼ੁਰੂ ਦੀ ਜਾਂਚ ਵਿੱਚ ਪੁਲਿਸ ਨੂੰ 8 ਗੋਲੀਆਂ ਦੇ ਖੋਲ੍ਹ ਮਿਲੇ । ਸੁਖਮੀਤ ਡਿਪਟੀ ਹਾਲ ਹੀ ਵਿੱਚ ਹੀ ਸ਼ਹਿਰ ਦੇ ਮਸ਼ਹੂਰ ਮਿੱਕੀ ਅਗਵਾਹ ਕਾਂਡ ਵਿੱਚ ਸਜ਼ਾ ਕੱਟ ਕੇ ਵਾਪਸ ਆਏ ਸੀ । ਡਿਪਟੀ ਉੱਤੇ ਫਿਲਮ ਡਿਸਟਰੀਬਿਊਟਰ ਅਤੇ ਕਾਲੋਨਾਈਜ਼ਰ ਸੁਭਾਸ਼ ਨੰਦਾ ਦੇ ਬੇਟੇ ਮਿੱਕੀ ਦੇ ਅਗਵਾ ਅਤੇ ਇੱਕ ਕਰੋੜ ਦੀ ਫਿਰੌਤੀ ਮੰਗਣ ਦਾ ਦੋਸ਼ ਸੀ ਜਿਸ ਵਿੱਚ ਉਸ ਨੂੰ ਦੋਹਰੀ ਉਮਰ ਕੈਦ ਦੀ ਸਜ਼ਾ ਹੋਈ ਸੀ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment