ਬੰਗਾ 21 ਜੂਨ (ਮਨਜਿੰਦਰ ਸਿੰਘ ) ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੱਜ ਵਿਸ਼ਵ ਯੋਗ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਨਰਸਿੰਗ ਵਿਦਿਆਰਥੀ ਨੂੰ ਦੱਸਿਆ ਕਿ ਯੋਗ ਸਰੀਰ ਅਤੇ ਆਤਮਾਂ ਨੂੰ ਇੱਕ ਸੂਤਰ ਵਿੱਚ ਪਰੋਣ ਦਾ ਕੰਮ ਕਰਦਾ ਹੈ । ਯੋਗਾ ਕਰਨ ਨਾਲ ਜਿੱਥੇ ਸਾਡੀ ਸਿਹਤ ਤੰਦਰੁਸਤ ਰਹਿੰਦੀ ਹੈ ਅਤੇ ਉੱਥੇ ਕਰੋਨਾ ਵਾਇਰਸ ਦੇ ਟਾਕਰੇ ਲਈ ਯੋਗ ਕਰਨਾ ਮਨੁੱਖੀ ਇਨਸਾਨ ਲਈ ਬਹੁਤ ਲਾਭਦਾਇਕ ਹੈ । ਇਸ ਮੌਕੇ ਨਰਸਿੰਗ ਵਿਦਿਆਰਥੀਆਂ ਨੇ ਯੋਗਾ ਪ੍ਰਤੀ ਜਾਗਰੁਕ ਕਰਦਾ ਨਾਟਕ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ ਅਤੇ ਯੋਗ ਬਾਰੇ ਜਾਣਕਾਰੀ ਦਿੰਦੀ ਪੋਸਟਰ ਪ੍ਰਦਰਸ਼ਨੀ ਰਾਹੀਂ ਲੋਕਾਂ ਨੂੰ ਜਾਗਰੁਕ ਕੀਤਾ ਗਿਆ। ਇਸ ਮੌਕੇ ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਧੰਨਵਾਦ ਕੀਤਾ। ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਮੈਡਮ ਸੁਖਮਿੰਦਰ ਕੌਰ ਊਬੀ, ਸ੍ਰੀ ਸੰਜੇ ਕੁਮਾਰ, ਮੈਡਮ ਰਮਨਦੀਪ ਕੌਰ, ਮੈਡਮ ਰਾਬੀਆ ਹਾਟਾ ਵੀ ਹਾਜ਼ਰ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment