Wednesday, July 7, 2021

ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਜੀ ਜੀਂਦੋਵਾਲ ਵਿਖੇ ਸਮਾਗਮ 11ਜੁਲਾਈ ਨੂੰ -ਸੋਢੀ

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੰਗਾ ਦੇ ਪ੍ਰਧਾਨ ਜਥੇਦਾਰ ਕੁਲਜਿੰਦਰਜੀਤ ਸਿੰਘ ਸੋਢੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸੰਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦੇ ਹੋਏ  

ਬੰਗਾ7 ਜੁਲਾਈ (ਮਨਜਿੰਦਰ ਸਿੰਘ) ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਜੀ ਜੀਂਦੋਵਾਲ ਬੰਗਾ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਅਨੰਦ ਮਈ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਰੀ ਪੀਰੀ ਸ਼੍ਰੀ ਗੁਰੂ ਹਰਿਗੋਬਿੰਦ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੰਗਾ ਦੇ ਪ੍ਰਧਾਨ ਜਥੇਦਾਰ ਕੁਲਜਿੰਦਰਜੀਤ ਸਿੰਘ ਸੋਢੀ ਨੇ ਦੱਸਿਆ ਕਿ ਮਿਤੀ 11 ਜੁਲਾਈ 2021 ਦਿਨ ਅਤਵਾਰ ਨੰ ਸਵੇਰੇ 8 ਵਜੇ ਤੋਂ 11ਵਜੇ ਤੀਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਜੀ ਜੀਂਦੋਵਾਲ ਬੰਗਾ ਵਿਖੇ ਵਿਖੇ ਕਰਵਾਇਆ ਜਾ ਰਿਹਾ ਹੈ ਇਸ ਸਮਾਗਮ ਵਿੱਚ ਭਾਈ ਅਰਵਿੰਦਰਜੀਤ ਸਿੰਘ ਜੀ ਚੰਡੀਗੜ੍ਹ ਵਾਲੇ ਭਾਈ ਗੁਰਮੁਖ ਸਿੰਘ ਜੀ ਹਜੂਰੀ ਰਾਗੀ ਜੱਥਾ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਜੀ ਜੀਂਦੋਵਾਲ ਭਾਈ ਪਲਵਿੰਦਰ ਸਿੰਘ ਜੀ ਸੁਚੇਤਗੜ ਵਾਲੇ ਗੁਰਮਤਿ ਪ੍ਰਚਾਰ ਰਾਗੀ ਸਭਾ ਦੋਆਬਾ ਬੰਗਾ ਸੰਗਤਾਂ ਨੂੰ ਸ਼ਬਦ ਗੁਰਬਾਣੀ ਨਾਲ ਜੈੜਨਗੇ  ਪਰੰਪਰਾ ਦੇ ਚਲਦਿਆਂ ਸੰਗਤਾਂ ਮਿਸੇ ਪਰਸ਼ਾਦੇ ਦਾ ਲੰਗਰ ਘਰੋਂ ਤਿਆਰ ਕਰਕੇ ਵੀ ਲਿਆ ਸਕਦੀਆਂ ਹਨ। ਇਸ ਮੌਕੇ ਮਿਸੇ ਪਰਸ਼ਾਦਿਆ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...