ਬੰਗਾ13, ਜੁਲਾਈ (ਮਨਜਿੰਦਰ ਸਿੰਘ)
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਵਿੱਚ ਕੀਤੇ ਗਏ ਭਾਰੀ ਵਾਧੇ ਅਤੇ ਹਰ ਦਿਨ ਵਧ ਰਹੀ ਮਹਿੰਗਾਈ ਦੇ ਖਿਲਾਫ 15 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਵਿੱਚ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਕਰਨ ਅਤੇ ਧਰਨੇ ਲਾਉਣ ਦਾ ਐਲਾਨ ਕੀਤਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਦੇਵ ਸਿੰਘ ਚੇਤਾ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ ਨੇ ਕਰਦਿਆਂ ਕਿਹਾ ਕਿ ਇਸ ਅਨੁਸਾਰ ਡੀਸੀ ਦਫ਼ਤਰ ਨਵਾਂਸ਼ਹਿਰ ਵਿਖੇ ਰੋਸ ਪ੍ਰਦਰਸ਼ਨ 15 ਜੁਲਾਈ ਨੂੰ 11 ਤੋਂ 1 ਵਜੇ ਤੱਕ ਕੀਤਾ ਜਾਵੇਗਾ ਉਪਰੰਤ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਮਹਿੰਗਾਈ ਤੇ ਠੱਲ੍ਹ ਪਾਉਣ ਲਈ ਮੰਗ ਪੱਤਰ ਵੀ ਸੌਂਪਿਆ ਜਾਏਗਾ ।ਪ੍ਰਧਾਨ ਚੇਤਾ ਨੇ ਇਸ ਮੌਕੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਡੀਸੀ ਦਫ਼ਤਰ ਨਵਾਂਸ਼ਹਿਰ ਵਿਖੇ ਪਹੁੰਚਣ ਦੀ ਅਪੀਲ ਕੀਤੀ ।
No comments:
Post a Comment