Thursday, July 15, 2021

ਖੇਤ ਮਜ਼ਦੂਰਾਂ ਦੇ 590 ਕਰੋੜ ਦੇ ਕਰਜ਼ੇ ਮੁਆਫ਼ ਕਰਨਾ ਸ਼ਲਾਘਾਯੋਗ - ਮੋਹਨ ਸਿੰਘ

ਸੀਨੀਅਰ ਕਾਂਗਰਸ ਆਗੂ ਚੌਧਰੀ ਮੋਹਣ ਸਿੰਘ ਸਾਬਕਾ ਐਮ ਐਲ ਏ ਬੰਗਾ  

ਬੰਗਾ15, ਜੁਲਾਈ (ਮਨਜਿੰਦਰ ਸਿੰਘ) ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,ਲੱਖ85 ਹਜ਼ਾਰ ਖੇਤ ਮਜ਼ਦੂਰਾਂ ਅਤੇ ਕਾਮਿਆਂ ਦੇ 590 ਕਰੋਡ਼ ਦੇ ਕਰਜ਼ੇ ਮੁਆਫ਼ ਕਰਨਾ ਸ਼ਲਾਘਾਯੋਗ ਕਦਮ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਚੌਧਰੀ ਮੋਹਨ ਸਿੰਘ   ਸਾਬਕਾ ਐਮਐਲਏ ਬੰਗਾ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ  ਗਰੀਬ ਲੋਕਾਂ ਦੀਆਂ ਧੀਆਂ ਦੇ ਵਿਆਹ ਲਈ  ਸ਼ਗਨ ਸਕੀਮ 51000,ਬੁਢਾਪਾ ਪੈਨਸ਼ਨ 1500 ਕਰਨ ਅਤੇ ਔਰਤਾਂ ਅਤੇ ਬੱਚੀਆਂ ਦਾ ਬੱਸ ਕਿਰਾਇਆ ਮੁਆਫ ਕਰਨ ਨਾਲ ਪੰਜਾਬ ਵਾਸੀਆਂ ਨੂੰ ਵੱਡੀ ਸਹੂਲਤ ਮਿਲੀ ਹੈ । ਹਰ ਪਿੰਡ ਵਿੱਚ ਲੱਖਾਂ ਰੁਪਏ ਖਰਚ ਕਰਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਕਾਂਗਰਸ ਸਰਕਾਰ ਗਰੀਬ ਅਤੇ ਕਿਸਾਨਾਂ ਪੱਖੀ ਸਰਕਾਰ ਹੈ। ਕੇਂਦਰ ਦੀ  ਮੋਦੀ ਸਰਕਾਰ ਦੇ ਰਾਜ ਵਿੱਚ ਡੀਜ਼ਲ ਪਟਰੋਲ ਬਹੁਤ ਜਿਆਦਾ ਮਹਿੰਗਾ ਹੋ ਗਿਆ ਹੈ। ਖਾਣ ਪੀਣ ਵਾਲੀਆਂ ਘਰੇਲੂ ਵਸਤਾਂ ਦੇ ਭਾਅ ਅਸਮਾਨ ਛੂ ਰਹੇ ਹਨ। ਮੋਦੀ ਦੇ ਰਾਜ ਵਿੱਚ ਲੱਕ ਤੋੜਵੀਂ ਮਹਿੰਗਾਈ ਕਾਰਨ ਆਮ ਆਦਮੀ ਦਾ ਜਿਉਣਾ ਦੁੱਭਰ ਹੋ ਗਿਆ ਹੈ। ਜਨਤਾ ਆਉਣ ਵਾਲੇ ਸਮੇਂ ਵਿੱਚ  ਕੇਂਦਰ ਵਿੱਚ  ਕਾਂਗਰਸ ਪਾਰਟੀ ਦਾ ਰਾਜ ਲਿਆਉਣ ਲਈ ਉਤਾਵਲੀ ਹੈ। ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਬਣਾਇਆ ਹੋਇਆ ਸੰਵਿਧਾਨ ਕਾਗਰਸ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ। ਕਾਗਰਸ ਪਾਰਟੀ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਗਰੀਬ ਜਨਤਾ ਨੂੰ ਸਹੂਲਤਾਂ ਦੇ ਰਹੀ ਹੈ।  ਉਨ੍ਹਾਂ ਕਿਹਾ ਕਿ ਬਸਪਾ ਅਤੇ ਅਕਾਲੀ ਦਲ ਦਾ ਜੋ ਗੱਠਜੋੜ ਪੰਜਾਬ ਵਿੱਚ  ਹੋਇਆ ਹੈ 2022 ਦੇ ਚੋਣ ਨਤੀਜਿਆਂ ਤੋਂ ਬਾਅਦ ਇਨ੍ਹਾਂ ਦੇ ਹੱਥ ਕੁਝ ਵੀ ਨਹੀਂ ਆਵੇਗਾ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਝੂਠ ਪ੍ਰਚਾਰ ਨੂੰ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਤੇ ਇਨ੍ਹਾਂ ਨੂੰ ਵੀ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ ਅਤੇ ਪੰਜਾਬ ਵਿਚ ਇਤਿਹਾਸ ਸਿਰਜਦਿਆਂ ਹੋਇਆ 2022 ਵਿਚ ਵੱਡਾ ਬਹੁਮਤ ਲੈ ਕੇ ਕਾਂਗਰਸ ਪਾਰਟੀ ਦੀ ਸਰਕਾਰ ਰਿਪੀਟ ਹੋਵੇਗੀ¦ ਇਸ ਮੌਕੇ ਉਨ੍ਹਾਂ ਨਾਲ ਦਰਬਜੀਤ ਸਿੰਘ ਪੂਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ,ਹਰੀਪਾਲ ਮੁੱਖ ਬੁਲਾਰਾ, ਹਰਭਜਨ ਸਿੰਘ ਭਰੋਲੀ ,ਮਨਜਿੰਦਰ ਬੌਬੀ ਕੌਂਸਲਰ ,ਸਚਿਨ ਘਈ ਸਾਬਕਾ ਕੌਂਸਲਰ ਆਦਿ ਹਾਜ਼ਰ ਸਨ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...