Saturday, July 3, 2021

6 ਜੁਲਾਈ ਤੋ ਗੁਰਬਾਣੀ ਦੀ ਸੰਥਿਆ ਦੀਆਂ ਕਲਾਸਾਂ ਸ਼ੁਰੂ-ਜਥੇਦਾਰ ਸਵਰਨਜੀਤ ਸਿੰਘ

ਗੁਰਦੁਆਰਾ ਸਾਹਿਬ ਦੇ ਮੁਖ ਸੇਵਾਦਾਰ ਤੇ ਮਿਸਲ ਸ਼ਹੀਦਾਂ

ਤਰਨਾ ਦਲ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਜਾਣਕਾਰੀ ਦਿੰਦੇ ਹੋਏ  

 ਬੰਗਾ3 ਜੁਲਾਈ(ਮਨਜਿੰਦਰ ਸਿੰਘ )ਦੁਆਬੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਸਿੰਘਾਂ ਕੋਟ ਪੱਲੀਆ (ਚੋਹੜਾ)ਵਿਖੇ 6 ਜੁਲਾਈ ਤੋ ਗੁਰਬਾਣੀ ਦੀ ਸੰਥਿਆ ਦੀਆਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਮੁਖ ਸੇਵਾਦਾਰ ਤੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਨੇ ਦਿੱਤੀ ਉਨ੍ਹਾਂ ਅੱਗੇ ਦੱਸਿਆ ਗੁਰਬਾਣੀ ਦੀ ਸੰਥਿਆ ਦੀਆਂ ਕਲਾਸਾਂ , ਸਿੱਖ ਪੰਥ ਦੇ ਮਹਾਨ ਵਿਦਵਾਨ ਗਿਆਨੀ ਬਲਕਾਰ ਸਿੰਘ ਦਮਦਮੀ ਟਕਸਾਲ ਤੋ ਸਿੱਖਿਆ ਪ੍ਰਾਪਤ ਸੰਥਿਆ ਦੀ ਸੇਵਾ ਨਿਵਾਉਣਗੇ ਇਹ ਸੰਥਿਆ ਦੀਆਂ ਕਲਾਸਾਂ ਦਿਨ ਮੰਗਲਵਾਰ ਅਤੇ ਬੁੱਧਵਾਰ ਸਵੇਰੇ 5-30 ਵਜੇ ਤੋ 7-30 ਵਜੇ ਤੱਕ ਲੱਗਿਆ ਕਰੇਗੀ, ਜਥੇਦਾਰ ਸਵਰਨਜੀਤ ਸਿੰਘ ਨੇ ਇਲਾਕੇ ਦੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ ਦਾ ਸ਼ੁਧ ਉਚਾਰਨ ਜ਼ਰੂਰ ਸਿਖਾਓ, ਇਹ ਸੰਥਿਆ ਦਾ ਉਪਰਾਲਾ ਜਥੇਦਾਰ ਸਵਰਨਜੀਤ ਸਿੰਘ ਤੇ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੇ ਸਹਿਯੋਗ ਨਾਲ ਕੀਤਾ ਗਿਆ ਹੈ ਜੀ ਇਸ ਦਾ ਵੱਧ ਤੋਂ ਵੱਧ ਲਾਭ ਉਠਾਉ ਜੀ


No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...