ਬੰਗਾ : 4 ਜੁਲਾਈ:(ਮਨਜਿੰਦਰ ਸਿੰਘ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਬੱਚਿਆਂ ਦੇ ਵਿਭਾਗ ਵਿਚ ਫਰੀ ਉ ਪੀ ਡੀ ਸੇਵਾ 8 ਜੁਲਾਈ ਅਤੇ 9 ਜੁਲਾਈ ਦਿਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੋਵੇਗੀ । ਜਿਸ ਵਿਚ ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਗੁਰਸਵਰੀਨ ਕੌਰ ਕਾਹਲੋਂ ਐਮ ਡੀ ਵੱਲੋਂ ਬੱਚਿਆਂ ਦਾ ਫਰੀ ਚੈੱਕਅੱਪ ਕੀਤਾ ਜਾਵੇਗਾ ਤੇ ਮਰੀਜ਼ਾਂ ਨੂੰ ਫਰੀ ਦਵਾਈਆਂ ਮਿਲਣਗੀਆਂ। ਇਹ ਜਾਣਕਾਰੀ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪ੍ਰਦਾਨ ਕੀਤੀ। ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋੜਵੰਦ ਬਿਮਾਰ ਬੱਚਿਆਂ ਦੀ ਮਦਦ ਕਰਨ ਲਈ ਬੱਚਿਆਂ ਦੇ ਵਿਭਾਗ ਦੀ ਉ ਪੀ ਡੀ ਸੇਵਾ ਮਿਤੀ 08 ਜੁਲਾਈ ਦਿਨ ਵੀਰਵਾਰ ਅਤੇ 09 ਜੁਲਾਈ ਦਿਨ ਸ਼ੁੱਕਰਵਾਰ ਨੂੰ ਫਰੀ ਕੀਤੀ ਜਾ ਰਹੀ ਹੈ। ਜਿਸ ਵਿਚ ਬੱਚਿਆਂ ਦੀ ਰਜਿਟਰੇਸ਼ਨ ਫਰੀ ਕੀਤੀ ਜਾਵੇਗੀ । ਇਸ ਮੌਕੇ ਬੱਚਿਆਂ ਦਾ ਐਚ ਬੀ ਟੈਸਟ ਫਰੀ ਕੀਤਾ ਜਾਵੇਗਾ ਅਤੇ ਬੱਚਿਆਂ ਨੂੰ ਦਵਾਈਆਂ ਵੀ ਫਰੀ ਪ੍ਰਦਾਨ ਕੀਤੀਆਂ ਜਾਣਗੀਆਂ। ਲੈਬੋਟਰੀ ਟੈਸਟਾਂ ਵਿਚ ਵੀ 25% ਦੀ ਛੋਟ ਦਿੱਤੀ ਜਾਵੇਗੀ। ਸ. ਕਾਹਮਾ ਨੇ ਇਲਾਕੇ ਲੋੜਵੰਦਾਂ ਨੂੰ ਅਪੀਲ ਕੀਤੀ ਕਿ ਉਹ ਢਾਹਾਂ ਕਲੇਰਾਂ ਹਸਪਤਾਲ ਵਿਖੇ 08 ਤੇ 09 ਜੁਲਾਈ ਨੂੰ ਹੋ ਰਹੀ ਬੱਚਿਆਂ ਦੀ ਫਰੀ ਉ ਪੀ ਡੀ ਸੇਵਾ ਦਾ ਲਾਭ ਪ੍ਰਾਪਤ ਕਰਨ। ਇਸ ਮੌਕੇ ਡਾ. ਐਸ ਐਸ ਗਿੱਲ ਡਾਇਰੈਕਟਰ ਹੈਲਥ ਐਂਡ ਐਜ਼ੂਕੇਸ਼ਨਲ, ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਅਤੇ ਡਾ. ਗੁਰਸਵਰੀਨ ਕੌਰ ਕਾਹਲੋ ਐਮ ਡੀ (ਬੱਚਿਆਂ ਦੀ ਬਿਮਾਰੀਆਂ ਦੇ ਮਾਹਿਰ) ਹਾਜ਼ਰ ਸਨ ।
Saturday, July 3, 2021
ਹਸਪਤਾਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਦੇ ਵਿਭਾਗ ਦੀ ਮੁਫ਼ਤ ਉ ਪੀ ਡੀ ਸੇਵਾ 8 ਤੇ 9 ਜੁਲਾਈ ਨੂੰ ਹੋਵੇਗੀ --ਬੱਚਿਆਂ ਦਾ ਹੋਵੇਗਾ ਫਰੀ ਚੈੱਕਐੱਪ ਅਤੇ ਮਿਲਣਗੀਆਂ ਮੁਫ਼ਤ ਦਵਾਈਆਂ
8 ਤੇ 9 ਜੁਲਾਈ ਨੂੰ ਹੋ ਰਹੀ ਬੱਚਿਆਂ ਦੀ ਫਰੀ ਉ ਪੀ ਡੀ ਸੇਵਾ ਬਾਰੇ ਜਾਣਕਾਰੀ ਦਿੰਦੇ ਹਸਪਤਾਲ ਪ੍ਰਬੰਧਕ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment