ਬੰਗਾ18, ਜੁਲਾਈ (ਮਨਜਿੰਦਰ ਸਿੰਘ)
ਬੰਗਾ ਹਲਕੇ ਦੇ ਸਾਬਕਾ ਐਮ ਐਲ ਏ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਚੌਧਰੀ ਮੋਹਨ ਸਿੰਘ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਇਨਸਾਨ ਹਨ ਜੋ ਕਿ ਹਲਕਾ ਬੰਗਾ ਦੇ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ਵਿਚ ਰੋਜ਼ਾਨਾ ਪਹੁੰਚਕੇ ਆਮ ਲੋਕਾਂਪੰਚ,ਸਰਪੰਚਾਂ,ਅਤੇ ਹੋਰ ਮੋਹਤਬਰਾਂ ਨਾਲ ਮੁਲਾਕਾਤਾਂ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਰਹਿੰਦੇ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੰਗਾ ਦੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰਾ ਹਰੀਪਾਲ ਨੇ ਕੀਤਾ।ਉਨ੍ਹਾਂ ਕਿਹਾ ਕਿ ਚੌਧਰੀ ਮੋਹਨ ਸਿੰਘ ਹਰ ਗ਼ਰੀਬ ਵਰਗ ਦੇ ਲੋਕਾਂ ਦਾ ਸਾਥ ਨਿਭਾਉਂਦੇ ਹਨ ਉਨ੍ਹਾਂ ਨੇ ਆਪਣੇ ਹਲਕੇ ਅੰਦਰ ਕਦੇ ਵੀ ਕਿਸੇ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਅਤੇ ਦਿਨ ਰਾਤ ਇੱਕ ਕਰ ਕੇ ਇਲਾਕੇ ਦੀ ਸੇਵਾ ਕਰ ਰਹੇ ਹਨ ¦ ਹਰੀਪਾਲ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਦਾ ਪਿਛਲੇ ਦਿਨੀਂ ਇਕ ਭਿਆਨਕ ਐਕਸੀਡੈਂਟ ਹੋ ਗਿਆ ਜੋ ਕਿ ਹੁਣ ਖ਼ਤਰੇ ਤੋਂ ਬਾਹਰ ਹੈ ਇਸ ਮੌਕੇ ਚੌਧਰੀ ਮੋਹਨ ਸਿੰਘ ਨੇ ਭਤੀਜੇ ਦਾ ਹਾਲ ਚਾਲ ਪੁੱਛਣ ਮੌਕੇ ਹਰ ਤਰ੍ਹਾਂ ਦੀ ਮੱਦਦ ਕਰਨ ਦਾ ਭਰੋਸਾ ਦਿੱਤਾ ਜਿਸ ਲਈ ਉਹ ਚੌਧਰੀ ਮੋਹਣ ਸਿੰਘ ਦੇ ਬਹੁਤ ਧੰਨਵਾਦੀ ਹਨ।
No comments:
Post a Comment