ਪੰਜਾਬ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਸਰਦਾਰ ਨਵਜੋਤ ਸਿੰਘ ਸਿੱਧੂ ਅੱਜ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ।ਇਸ ਮੌਕੇ ਇਲਾਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਜੋਸ਼ੋ ਖਰੋਸ਼ ਨਾਲ ਢੋਲ ਖੜਕਾ ਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ।ਇਸ ਮੌਕੇ ਪ੍ਰਧਾਨ ਸਿੱਧੂ ਨੇ ਪੱਤਰਕਾਰਾਂ ਨਾਲ ਵਾਰਤਾ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ।ਅੱਜ ਉਹ ਸ਼ਹੀਦਾਂ ਤੋਂ ਸਿੱਖਿਆ ਲੈ ਕੇ ਕਾਂਗਰਸ ਦੇ ਹਰ ਵਰਕਰ ਅਤੇ ਪੰਜਾਬ ਦੇ ਹਰੇਕ ਵਾਸੀ ਵਿਚ ਹੱਕ ਅਤੇ ਸੱਚ ਦੀ ਅਣਖ ਜਗਾਉਣ ਆਏ ਹਨ ਜੋ ਕੇ ਸੱਚ ਦੀ ਧਰਾਤਲ ਤੇ ਖੜ੍ਹ ਕੇ ਸਭ ਕੁਝ ਕੁਰਬਾਨ ਕਰ ਕੇ ਆਏਗੀ।ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬੀਅਤ ਹੀ ਸਾਡੀ ਸੋਚ ਹੋਣੀ ਚਾਹੀਦੀ ਹੈ।ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ ਨਵ ਨਿਯੁਕਤ ਵਰਕਿੰਗ ਪ੍ਰਧਾਨ ,ਅੰਗਦ ਸਿੰਘ ਸੈਣੀ ਵਿਧਾਇਕ ਹਲਕਾ ਨਵਾਂਸ਼ਹਿਰ ,ਦਰਸ਼ਨ ਲਾਲ ਮੰਗੂਪੁਰ ਵਿਧਾਇਕ ਹਲਕਾ ਬਲਾਚੌਰ , ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ,ਚੌਧਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਚਮਨ ਸਿੰਘ ਭਾਨਮਜਾਰਾ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ ,ਜਤਿੰਦਰ ਕੌਰ ਮੂੰਗਾ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ,ਮੁੱਖ ਬੁਲਾਰਾ ਹਲਕਾ ਬੰਗਾ ਹਰੀਪਾਲ, ਸਚਿਨ ਘਈ ਸਾਬਕਾ ਐਮ ਸੀ ਅਤੇ ਕਾਂਗਰਸ ਆਗੂ ਅਤੇ ਵਰਕਰ ਭਾਰੀ ਗਿਣਤੀ ਵਿਚ ਹਾਜ਼ਰ ਸਨ ।
ਇੱਥੇ ਇਹ ਵੀ ਵਰਨਣਯੋਗ ਹੈ ਕਿ ਇਥੇ ਪਹੁੰਚਣ ‘ਤੇ ਕਿਸਾਨਾਂ ਵੱਲੋਂ ਨਵਜੋਤ ਸਿੱਧੂ ਦਾ ਜਬਰਦਸਤ ਵਿਰੋਧ ਕੀਤਾ ਗਿਆ ਹੈ। ਨਵਜੋਤ ਸਿੱਧੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਤੇ ਸਿੱਧੂ ਦੇ ਪੋਸਟਰ ਪਾੜੇ ਗਏ ਹਨ ਹੋਇਆ ਇਸ ਤਰ੍ਹਾਂ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਹੁੰਚਣ ‘ਤੇ ਉਨ੍ਹਾਂ ਵਲੋਂ ਕਿਸਾਨਾਂ ਨਾਲ ਨਾ ਗੱਲਬਾਤ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ । ਕਿਸਾਨਾਂ ਨੇ ਤਿੰਨ ਬੈਰੀਕੇਡ ਤੋੜ ਕੇ ਮੁੱਖ ਮਾਰਗ ‘ਤੇ ਧਰਨਾ ਲਗਾ ਦਿੱਤਾ।
ਕਿਸਾਨਾਂ ਦੀ ਮੰਗ ਸੀ ਕਿ ਨਵਜੋਤ ਸਿੰਘ ਸਿੱਧੂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਨਾਲ ਗੱਲਬਾਤ ਕਰਨ। ਇਸ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਕਿਸਾਨਾਂ ਨੂੰ ਭਰੋਸੇ ਵਿਚ ਲਿਆ ਗਿਆ ਸੀ ਕਿ ਸਿੱਧੂ ਨਾਲ ਗੱਲਬਾਤ ਕਰਵਾਉਣਗੇ ਪਰ ਪੁਲਿਸ ਨੇ ਸਿੱਧੂ ਨੂੰ ਬਿਨਾਂ ਮਿਲਾਏ ਬਾਹਰੋਂ ਹੀ ਰਵਾਨਾ ਕਰ ਦਿਤਾ। ਕਿਸਾਨਾਂ ਨੇ ਗੁੱਸੇ ਵਿਚ ਆ ਕੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜ ਕੇ ਮੇਨ ਹਾਈਵੇ ਜਾਮ ਕਰਕੇ ਸਿੱਧੂ ਖਿਲਾਫ ਨਾਅਰੇਬਾਜੀ ਕੀਤੀ।
ਓਧਰ ਦੂਜੇ ਪਾਸੇ ਸ਼ਹੀਦ -ਏ -ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਆਮਦ ਤੋਂ ਪਹਿਲਾਂ ਬੰਗਾ ਹਲਕੇ ਦੇ ਦੋ ਸਾਬਕਾ ਵਿਧਾਇਕਾਂ ਦੇ ਸਮਰਥਕਾਂ ਵਲੋਂ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ ਹਲਕਾ ਬੰਗਾ ਅਤੇ ਚੌਧਰੀ ਤਰਲੋਚਨ ਸਿੰਘ ਸੁੰਢ ਸਾਬਕਾ ਵਿਧਾਇਕ ਹਲਕਾ ਬੰਗਾ ਦੇ ਸਮਰਥਕਾਂ ਵਲੋਂ ਜੰਮ ਕੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਦੋਨਾਂ ਆਗੂਆਂ ਨੇ ਇਕ ਦੂਸਰੇ ਖਿਲਾਫ ਨਸ਼ਾ ਡੋਡੇ ਵਗੈਰਾ ਵੇਚਣ ਦੇ ਇਲਜ਼ਾਮ ਲਗਾਏ ।
No comments:
Post a Comment