ਪਿੰਡ ਜੀਦੋਵਾਲ ਸਪੋਟਸ ਕਲੱਬ ਦੇ ਨੌਜਵਾਨ ਰਣਜੀਤ ਸਿੰਘ ਪੂੰਨੀ ਨੰਬਰਦਾਰ ਦੀ ਅਗਵਾਈ ਵਿੱਚ ਬੰਗਾ ਅਨਮੋਲ ਪੈੱਲਸ ਵਿਖੇ ਹੋਈ ਭਰਵੀਂ ਮੀਟਿੰਗ ਦੌਰਾਨ ਦਰਜਨ ਤੋਂ ਵੱਧ ਨੌਜਵਾਨਾਂ ਨੇ ਹਲਕਾ ਇੰਚਾਰਜ਼ ਸ.ਸਤਵੀਰ ਸਿੰਘ ਪੱਲੀਝਿੱਕੀ ਚੈਅਰਮੇਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦੀ ਪ੍ਰੇਰਨਾ ਸਦਕਾ ਯੂਥ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਨੌਜਵਾਨਾਂ ਦਾ ਹਲਕਾ ਇੰਚਾਰਜ ਸ.ਸਤਵੀਰ ਸਿੰਘ ਪੱਲੀਝਿੱਕੀ ਵੱਲੋਂ ਸਿਰੋਪਾਓ ਪਾ ਕੇ ਸੁਆਗਤ ਕੀਤਾ ਗਿਆ।ਪਾਰਟੀ ਵਿੱਚ ਸ਼ਾਮਲ ਨੌਜਵਾਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਉਹਨਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਹੀ ਹੈ ਜਿਹਨਾਂ ਨੇ ਬਾਦਲਾਂ ਦੇ ਦਸ ਸਾਲਾਂ ਰਾਜ ਦੇ ਗੈਰ-ਕਾਨੂੰਨੀ ਕੰਮਾਂ, ਨਸ਼ਿਆਂ ਨੂੰ ਠੱਲ੍ਹ ਪਾਈ ਹੈ ਉਹਨਾਂ ਕਿਹਾ ਕਿ ਅਗਾਮੀ ਚੌਣਾਂ ਵਿੱਚ ਕਾਂਗਰਸ ਪਾਰਟੀ ਦਾ ਪੂਰਨ ਤੌਰ ਤੇ ਸਮਰਥਨ ਕੀਤਾ ਜਾਵੇਗਾ ਅਤੇ ਇਸ ਲਈ ਹਲਕੇ ਦੇ ਨੌਜਵਾਨਾਂ ਨੂੰ ਵੰਡੇ ਪੱਧਰ ਤੇ ਲਾਮਬੰਦ ਕਰਾਂਗੇ ।ਇਸ ਮੌਕੇ ਸੰਬੋਧਨ ਕਰਦਿਆਂ ਪੱਲੀਝਿੱਕੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਦਰਵਜੀਤ ਸਿੰਘ ਪੂੰਨੀ ਮਾਰਕੀਟ ਕਮੇਟੀ ਬੰਗਾ, ਅਕਾਸ਼ਦੀਪ ਸਿੰਘ, ਦਿਲਪ੍ਰੀਤ ਸਿੰਘ, ਹਰਕਮਲ ਸਿੰਘ, ਉਤਸਵੀਰ ਸਿੰਘ, ਸ਼ਨੀ, ਹਰਸ਼ਦੀਪ ਸਿੰਘ, ਗਗਨਦੀਪ ਸਿੰਘ, ਮਨੀ, ਮਨਕੀਰਤ ਸਿੰਘ, ਰੂਪਸਮਨ ਸਿੰਘ, ਗੁਰਪ੍ਰੀਤ ਸਿੰਘ, ਮਨਵੀਰ ਸਿੰਘ, ਅੰਗਦਵੀਰ ਸਿੰਘ, ਗੋਰਵ ਕੁਮਾਰ, ਤਰਨਦੀਪ ਸਿੰਘ, ਗੁਰਜੋਤ ਸਿੰਘ, ਅਮਰਦੀਪ ਸਿੰਘ, ਅਮਨਜੋਤ ਸਿੰਘ ਆਦਿ ਬੁਹ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment