ਬੰਗਾ, 8 ਜੁਲਾਈ (ਮਨਜਿੰਦਰ ਸਿੰਘ )
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਸਹਿਯੋਗ ਨਾਲ 9 ਜੁਲਾਈ 2021 ਨੂੰ ਸਵੇਰੇ 11 ਵਜੇ ਬੀ. ਡੀ. ਪੀ. ਓ ਦਫ਼ਤਰ ਬੰਗਾ ਵਿਖੇ ਇਕ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲਾ ਮੈਨੇਜਰ ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿਚ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਅਤੇ ਪ੍ਰਭ ਦਿਆਲ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਅਧਿਕਾਰਾਂ ਅਤੇ ਕਮਿਸ਼ਨ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਨਗੇ। ਉਨਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੀ ਇਸ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਣਗੇ ਅਤੇ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਚਾਨਣਾ ਪਾਉਣਗੇ।
No comments:
Post a Comment