Tuesday, July 27, 2021

ਐਸ. ਸੀ ਕਾਰਪੋਰੇਸ਼ਨ ਵੱਲੋਂ ਸਵੈ-ਰੁਜ਼ਗਾਰ ਲਈ ਕਰਜ਼ਾ ਸਕੀਮਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ*********** ਉਚੇਰੀ ਸਿੱਖਿਆ ਅਤੇ ਵਿੱਦਿਆ ਪ੍ਰਾਪਤੀ ਲਈ ਵਿਦੇਸ਼ ਜਾਣ ਲਈ ਵੀ ਦਿੱਤਾ ਜਾਂਦਾ ਹੈ ਕਰਜ਼ਾ-ਚੇਅਰਮੈਨ ਸੂਦ

ਪਿੰਡ ਅਟਾਰੀ ਵਿਖੇ ਜਾਗਰੂਕਤਾ ਕੈਂਪ ਮੌਕੇ ਐਸ. ਸੀ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਅਤੇ ਹੋਰ। 

ਬੰਗਾ, 27 ਜੁਲਾਈ (ਮਨਜਿੰਦਰ ਸਿੰਘ )  ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਖੇਤਰੀ ਦਫ਼ਤਰ ਵੱਲੋਂ ਚੇਅਰਮੈਨ ਇੰਜ: ਮੋਹਨ ਲਾਲ ਸੂਦ ਦੀ ਅਗਵਾਈ ਵਿਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕਾਰਪੋਰੇਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਘੱਟ ਵਿਆਜ਼ ਦਰਾਂ ’ਤੇ ਕਰਜ਼ਾ ਮੁਹੱਈਆ ਕਰਵਾਉਣ ਸਬੰਧੀ ਜਾਣਕਾਰੀ ਦੇਣ ਲਈ ਸਬ-ਡਵੀਜ਼ਨ ਬੰਗਾ ਦੇ ਪਿੰਡ ਅਟਾਰੀ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਪਿੰਡ ਅਟਾਰੀ ਤੋਂ ਇਲਾਵਾ ਲਾਗਲੇ ਪਿੰਡਾਂ ਰਾਮਪੁਰ ਅਤੇ ਗੋਬਿੰਦਪੁਰ ਦੇ ਵਸਨੀਕਾਂ ਨੇ ਵੀ ਭਾਗ ਲਿਆ।

ਇਸ ਮੌਕੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਪਰਿਵਾਰਾਂ ਨੂੰ ਸਵੈ-ਰੁਜ਼ਗਾਰ ਲਈ ਵੱਖ-ਵੱਖ ਸਕੀਮਾਂ ਅਧੀਨ ਕਰਜ਼ਾ ਦੇਣ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਦੀ ਉਚੇਰੀ ਸਿੱਖਿਆ ਲਈ ਵੀ ਘੱਟ ਵਿਆਜ਼ ਦਰਾਂ ’ਤੇ ਕਰਜ਼ਾ ਦਿੱਤਾ ਜਾਂਦਾ ਹੈ ਅਤੇ ਵਿਦਿਆਰਥੀ ਵਿੱਦਿਆ ਪ੍ਰਾਪਤੀ ਲਈ ਵਿਦੇਸ਼ ਜਾਣ ਲਈ ਕਰਜ਼ਾ ਪ੍ਰਾਪਤ ਕਰ ਸਕਦੇ ਹਨ। ਉਨਾਂ ਨੌਜਵਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਦੌਰਾਨ ਕਾਰਪੋਰੇਸ਼ਨ ਦੇ ਜ਼ਿਲਾ ਮੈਨੇਜਰਾਂ ਕੁਲਵਿੰਦਰ ਸਿੰਘ ਅਤੇ ਅਸ਼ੋਕ ਕੁਮਾਰ ਨੇ ਕਰਜ਼ਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ 25 ਬਿਨੈਕਾਰਾਂ ਦੇ ਵੱਖ-ਵੱਖ ਸਕੀਮਾਂ ਅਧੀਨ ਕਰਜ਼ਾ ਪ੍ਰਾਪਤ ਕਰਨ ਲਈ ਫਾਰਮ ਭਰੇ ਗਏ। ਸਰਪੰਚ ਸ਼ਿੰਗਾਰਾ ਰਾਮ ਵੱਲੋਂ ਇਸ ਮੌਕੇ ਚੇਅਰਮੈਨ ਇੰਜ: ਸੂਦ ਦਾ ਸਨਮਾਨ ਕਰਦਿਆਂ ਇਹ ਜਾਗਰੂਕਤਾ ਕੈਂਪ ਲਗਾਉਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸਹਾਇਕ ਜ਼ਿਲਾ ਮੈਨੇਜਰ ਜੁਗਲ ਕਿਸ਼ੋਰ, ਜੂਨੀਅਰ ਸਹਾਇਕ ਦਿਦਰ ਪ੍ਰਸਾਦ, ਕਲਰਕ ਨਰਿੰਦਰ ਲਾਲ ਤੇ ਰਾਮ ਕੁਮਾਰ, ਪ੍ਰਧਾਨ ਰਾਮ ਪ੍ਰਕਾਸ਼, ਜੀ. ਓ. ਜੀ ਅਸ਼ੋਕ ਕੁਮਾਰ, ਹਰੀ ਰਾਮ, ਗਰੀਬ ਦਾਸ, ਹਰਮੇਸ਼ ਲਾਲ, ਜਸਵੰਦ ਰਾਏ, ਸੁਰਿੰਦਰ ਪਾਲ, ਜਗਜੀਵਨ ਰਾਮ ਅਤੇ ਹੋਰ ਪਤਵੰਤੇ ਹਾਜ਼ਰ ਸਨ।  

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...