Monday, August 2, 2021

ਕੈਪਟਨ ਅਮਰਿੰਦਰ ਸਿੰਘ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਲਿਆਉਣਾ ਸ਼ਲਾਘਾਯੋਗ -ਮੋਹਨ ਸਿੰਘ

 ਚੌਧਰੀ ਮੋਹਣ ਸਿੰਘ ਬੰਗਾ ਸਾਬਕਾ ਵਿਧਾਇਕ ਹਲਕਾ ਬੰਗਾ  

ਬੰਗਾ2 ਅਗਸਤ ( ਮਨਜਿੰਦਰ ਸਿੰਘ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ  ਕਾਂਗਰਸ ਸਰਕਾਰ ਵੱਲੋਂ ਗਰੀਬ ਲੋਕਾਂ ਦੀ ਭਲਾਈ ਲਈ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿਲ ਨੂੰ ਵਿਧਾਨ ਸਭਾ ਵਿੱਚ ਪਾਸ ਕਰਕੇ ਕਾਨੂੰਨ ਬਣਾਉਣ ਦਾ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਇਹ ਕਾਨੂੰਨ ਪਾਸ ਹੋਣ ਨਾਲ ਗ਼ਰੀਬ ਲੋਕਾਂ ਦੀਆਂ ਭਲਾਈ ਸਕੀਮਾਂ ਵਿੱਚ ਆਬਾਦੀ   ਦੇ ਅਨੁਸਾਰ ਪੈਸਾ ਰੱਖਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਮੋਹਣ ਸਿੰਘ ਨੇ ਕਰਦਿਆਂ ਕਿਹਾ ਕਿ ਗ਼ਰੀਬ ਅਨੁਸੂਚਿਤ ਜਾਤੀਆਂ ਦੀ ਪੰਜਾਬ ਵਿੱਚ 32%  ਤੋਂ ਵੱਧ ਆਬਾਦੀ ਹੈ ਕੈਪਟਨ ਅਮਰਿੰਦਰ ਸਿੰਘ ਦੀ  ਪੰਜਾਬ ਕਾਂਗਰਸ ਸਰਕਾਰ ਗਰੀਬ ਪੱਖੀ ਸਰਕਾਰ ਹੈ ਕਾਂਗਰਸ ਨੇ ਹਮੇਸ਼ਾ ਗ਼ਰੀਬ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ । ਜਿਵੇਂ ਕਿ ਗਰੀਬ ਪਰਿਵਾਰ ਦੀਆਂ ਧੀਆਂ ਦੇ ਵਿਆਹ ਤੇ ਸ਼ਗਨ ਸਕੀਮ 51000 ਕਰਨਾ ਬਜ਼ੁਰਗਾਂ ਦੀ ਪੈਨਸ਼ਨ 1500 ਰੁਪਏ ਕਰ ਦਿੱਤੀ ਹੈ¦ਗ਼ਰੀਬ  ਲੋਕਾਂ ਦੇ ਸੁਸਾਇਟੀਆਂ ਦੇ 690 ਕਰੋੜ ਦੇ ਕਰਜ਼ੇ ਮੁਆਫ਼ ਕੀਤੇ ਹਨ¦ਗ਼ਰੀਬ ਲੋਕਾਂ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ,ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਮੁਫਤ ਕਰ ਦਿੱਤੀ ਹੈ ਸਰਕਾਰੀ ਸਕੂਲਾਂ ਤੇ ਕਰੋੜਾਂ ਰੁਪਏ ਖ਼ਰਚ ਕਰਕੇ ਸਮਾਰਟ ਸਕੂਲ ਬਣਾ ਦਿੱਤੇ ਹਨ।ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ ਬਣਾਇਆ ਸੰਵਿਧਾਨ ਕਾਂਗਰਸ ਪਾਰਟੀ ਹੀ ਬਚਾਅ ਸਕਦੀ ਹੈ ਅਤੇ ਕੇਂਦਰ ਦੀ ਲੋਕ ਮਾਰੂ ਅਤੇ ਕਿਸਾਨ ਮਾਰੂ ਮੋਦੀ ਸਰਕਾਰ ਜਿਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ, ਨੂੰ ਗੱਦੀ ਤੋਂ ਕਾਂਗਰਸ ਪਾਰਟੀ ਹੀ ਲਾਹ ਸਕਦੀ ਹੈ। ਉਨ੍ਹਾਂ 2022 ਦੀਆਂ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਗ਼ਰੀਬ ਲੋਕ 2022 ਵਿਚ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ¦ 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...