ਬੰਗਾ15 ਅਗਸਤ (ਮਨਜਿੰਦਰ ਸਿੰਘ )ਬੰਗਾ ਵਿਖੇ ਅਕਾਲੀ ਦਲ ਸੰਯੁਕਤ ਅਤੇ ਆਜ਼ਾਦ ਸਮਾਜ ਪਾਰਟੀ ਵੱਲੋਂ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਤੇ ਨਤਮਸਤਕ ਹੋ ਕੇ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮਨਾਈ ਗਈ ¦ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਚੇਤਾ ਅਤੇ ਕ੍ਰਿਸ਼ਨ ਲਾਲ ਬੇਗੋਵਾਲ ਇੰਚਾਰਜ ਆਜ਼ਾਦ ਸਮਾਜ ਮਾਟੀ ਜ਼ਿਲ੍ਹਾ ਰੋਪੜ ਅਤੇ ਨਵਾਂਸ਼ਹਿਰ ਨੇ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਸਾਨੂੰ ਆਜ਼ਾਦੀ ਵਿੱਚ ਸਾਹ ਲੈਣ ਦਾ ਮੌਕਾ ਮਿਲਿਆ ਹੈ ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਦਾ ਸੰਵਿਧਾਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਵੱਲੋਂ ਲਿਖ ਕੇ ਸਭ ਨੂੰ ਬਰਾਬਰ ਦਾ ਅਧਿਕਾਰ ਦਿੱਤਾ ਗਿਆ ।ਪ੍ਰਧਾਨ ਚੇਤਾ ਨੇ ਅਜ਼ਾਦ ਸਮਾਜ ਪਾਰਟੀ ,ਅਕਾਲੀ ਦਲ ਸੰਯੁਕਤ ਅਤੇ ਭੀਮ ਆਰਮੀ ਵੱਲੋਂ ਇਕ ਮੰਚ ਤੇ ਇਕੱਠੇ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ¦ਇਸ ਮੌਕੇ ਸ ਦਰਬਾਰਾ ਸਿੰਘ ਪਰਿਹਾਰ ਸੂਬਾ ਸਕੱਤਰ, ਅਵਤਾਰ ਸਿੰਘ ਸੂਬਾ ਵਰਕਿੰਗ ਕਮੇਟੀ ਮੈਂਬਰ, ਜੋਗਿੰਦਰ ਸਿੰਘ ਚੇਤਾ ,ਬਲਵਿੰਦਰਪਾਲ ਲਾਦੀਆਂ, ਚਮਨ ਲਾਲ ਸੂੰਢ , ਬਲਵੀਰ ਗਰਚਾ, ਜ਼ਿਲ੍ਹਾ ਪ੍ਰਧਾਨ ਭੀਮ ਆਰਮੀ ,ਸੱਤਪਾਲ ਗਰਚਾ, ਲਾਲੀ ਬਹਿਰਾਮ ਸੁੱਚਾ ਰਾਮ ਬੇਗੋਵਾਲ, ਰੇਸ਼ਮ ਬੇਗੋਵਾਲ, ਦਵਿੰਦਰ ਬਹਿਰਾਮ, ਹਰਜਿੰਦਰ ਸਿੰਘ ਖਟਕੜ, ਕਲਾਂ, ਬਚਿੱਤਰ ਸਿੰਘ ,ਸੋਢੀ ਸੋਤਰਾਂ, ਜਸਬੀਰ ਕੁਮਾਰ ਗੋਸਲਾਂ ਆਦਿ ਹਾਜ਼ਰ ਸਨ¦
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment