Tuesday, August 24, 2021

ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਮੰਨਣਾ ਕੈਪਟਨ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ - ਪੱਲੀ ਝਿੱਕੀ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਮੰਨਣ ਉਪਰੰਤ  ਹਲਕਾ ਇੰਚਾਰਜ ਬੰਗਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ ਸਤਬੀਰ ਸਿੰਘ ਪੱਲੀ ਝਿੱਕੀ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਨਾਲ  ਦਰਬਜੀਤ ਸਿੰਘ ਪੂੰਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਹਰਭਜਨ ਸਿੰਘ ਭਰੋਲੀ ਬਲਾਕ ਪ੍ਰਧਾਨ ਬੰਗਾ, ਕਿਸਾਨ ਆਗੂ ਅਤੇ ਹੋਰ  

ਬੰਗਾ, 24 ਅਗਸਤ (ਮਨਜਿੰਦਰ ਸਿੰਘ) - ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਉਸ ਸਮੇਂ ਬੂਰ ਪਿਆ ਜਦੋਂ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਕੈਪਟਨ ਸਰਕਾਰ ਨੇ ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਸ. ਏ. ਪੀ ਨੂੰ ਮਨਜ਼ੂਰੀ ਦਿੱਤੀ। ਇਸ ਖੁਸ਼ੀ ਵਿਚ ਬੰਗਾ ਵਿਖੇ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦੀ ਅਗਵਾਈ ’ਚ ਕਿਸਾਨਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਕਿਸਾਨਾਂ ਦਾ ਪਾਰਟੀ ਵਰਕਰਾਂ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ। ਪੱਲੀ ਝਿੱਕੀ ਨੇ ਆਖਿਆ ਕਿ ਕਿਸਾਨਾਂ ਵਲੋਂ ਜੋ ਖੇਤੀ ਵਿਭਿੰਤਾ ਲਈ ਗੰਨੇ ਰੇਟ ਵਧਾਉਣ ਵਾਸਤੇ ਸੰਘਰਸ਼ ਕੀਤਾ ਜਾ ਰਿਹਾ ਸੀ ਉਸ ਤਹਿਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨਾਲ ਕਿਸਾਨਾਂ ਦੇ ਵਫਦ ਨੇ ਮੀਟਿੰਗ ਕੀਤੀ। ਜਿਸ ਤਹਿਤ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ। ਉਨ੍ਹਾਂ ਕਿਹਾ ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਹਨ ਉਸੇ ਤਰ੍ਹਾਂ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ। ਉਨ੍ਹਾਂ ਆਖਿਆ ਕਿ ਗੰਨਾ ਮਿਲ੍ਹਾਂ ਦਾ ਬਕਾਇਆ ਸਤੰਬਰ ਦੇ ਪਹਿਲੇ ਹਫ਼ਤੇ ਅਤੇ ਪ੍ਰਾਈਵੇਟ ਮਾਲਕਾਂ ਤੋਂ 15 ਦਿਨਾਂ ’ਚ ਬਣਦੀ ਅਦਾਇਗੀ ਕਰਵਾਈ ਜਾਵੇਗੀ। ਇਸ ਮੌਕੇ ’ਤੇ ਦਰਬਜੀਤ ਸਿੰਘ ਪੂੰਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਹਰਭਜਨ ਸਿੰਘ ਭਰੋਲੀ ਬਲਾਕ ਪ੍ਰਧਾਨ ਬੰਗਾ, ਹਰਪਾਲ ਸਿੰਘ ਪਠਲਾਵਾ ਸਰਪੰਚ, ਪ੍ਰਦੀਪ ਰਟੈਂਡਾ ਯੂਥ ਆਗੂ, ਇੰਦਰਜੀਤ ਅਟਾਰੀ ਨੰਬਰਦਾਰ, ਪ੍ਰਸ਼ੋਤਮ ਕੁਮਾਰ, ਕੁਲਵਰਨ ਸਿੰਘ, ਸੁਖਜਿੰਦਰ ਸਿੰਘ ਨੌਰਾ ਆਦਿ ਹਾਜ਼ਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...