ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਬੰਗਾ ਵੱਲੋਂ ਡਾ ਰਾਜ ਕੁਮਾਰ ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ ਦਰਸ਼ਨ ਲਾਲ ਦੀ ਯੋਗ ਅਗਵਾਈ ਹੇਠ ਫਸਲੀ ਵਿਭਿੰਨਤਾ ਸਕੀਮ ਅਧੀਨ ਮੱਕੀ ਦੀ ਫਸਲ ਤੋਂ ਵੱਧ ਝਾੜ ਲੈਣ ਲਈ ਪਿੰਡ ਕਾਹਮਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ।ਇਸ ਮੌਕੇ ਤੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਾ ਸੁਖਜਿੰਦਰਪਾਲ ਖੇਤੀਬਾਡ਼ੀ ਵਿਕਾਸ ਅਫਸਰ ਨੇ ਕਿਹਾ ਕਿ ਭੌਂ ਪਰਖ ਅਪਣਾ ਕੇ ਹੀ ਕਿਸਾਨ ਆਪਣੀ ਆਮਦਨ ਵਧਾ ਸਕਦੇ ਹਨ ਅਤੇ ਨਾਲ ਹੀ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖ ਸਕਦੇ ਹਨ ਇਸ ਮੌਕੇ ਤੇ ਡਾ ਸੁਰਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਮੱਕੀ ਹੀ ਫਸਲ ਤੋਂ ਵੱਧ ਝਾੜ ਲੈਣ ਲਈ ਤਕਨੀਕੀ ਨੁਕਤੇ ਸਾਂਝੇ ਕੀਤੇ ਉਨ੍ਹਾਂ ਨੇ ਮੱਕੀ ਦੀ ਫਸਲ ਦੇ ਨਵੇਂ ਕੀੜੇ ਫਾਲ ਆਰਮੀ ਵਰਮ ਦੀ ਪਹਿਚਾਣ ਅਤੇ ਰੋਕਥਾਮ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ।ਇਸ ਮੌਕੇ ਤੇ ਡਾ ਲਛਮਣ ਦਾਸ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਖੇਤੀਬਾੜੀ ਵਿੱਚ ਪਾਣੀ ਅਤੇ ਹੋਰ ਕੁਦਰਤੀ ਸਾਧਨਾਂ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਲਈ ਕਿਸਾਨਾਂ ਨੂੰ ਪ੍ਰੇਰਤ ਕੀਤਾ ਅਤੇ ਬਾਸਮਤੀ ਦੀ ਫ਼ਸਲ ਲਈ ਸਰਕਾਰ ਵੱਲੋਂ ਬੈਨ ਕੀਤੇ ਗਏ ਅੱਠ ਕੀਟਨਾਸ਼ਕਾਂ ਤੋਂ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ ।ਇਸ ਮੌਕੇ ਡਾ ਕੁਲਦੀਪ ਸਿੰਘ ਖੇਤੀਬਾਡ਼ੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਵੱਖ ਵੱਖ ਫ਼ਸਲਾਂ ਤੋਂ ਚੂਹਿਆਂ ਦੀ ਸੁਚੱਜੀ ਰੋਕਥਾਮ ਲਈ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਹਾਜ਼ਰ ਕਿਸਾਨਾਂ ਨੂੰ ਫ਼ਸਲਾਂ ਦੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ,ਜ਼ਮੀਨ ਵਿਚਲੇ ਸੂਖਮ ਜੀਵਾਂ ਅਤੇ ਫਸਲਾਂ ਦੇ ਮਿੱਤਰ ਕੀੜਿਆਂ ਦੇ ਹੁੰਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਆਉਣ ਵਾਲੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ।ਕੈਂਪ ਦੇ ਅੰਤ ਵਿੱਚ ਸਵਰਨ ਸਿੰਘ ਪ੍ਰਧਾਨ ਨੰਬਰਦਾਰ ਯੂਨੀਅਨ ਤਹਿਸੀਲ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਾ ਕੁਲਦੀਪ ਸਿੰਘ ਨੂੰ ਪਿੰਡ ਕਾਹਮਾ ਵਿਖੇ ਮੱਕੀ ',ਝੋਨਾ, ਗੰਨਾ ਆਦਿ ਫ਼ਸਲਾਂ ਦੇ ਕਿਸਾਨਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ ਇਸ ਕੈਂਪ ਵਿਚ ਗਦਾਵਰ ਸਿੰਘ ,ਗੁਰਮੀਤ ਸਿੰਘ, ਸਤਿੰਦਰ ਸਿੰਘ, ਫਤਿਹ ਸਿੰਘ, ਪਰਮਜੀਤ ਸਿੰਘ, ਅਤੇ ਮਨਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment