ਸਿੱਖ ਨੈਸ਼ਨਲ ਕਾਲਜ, ਬੰਗਾ ਵਿਖੇ ਮੈਗਾ ਰੋਜ਼ਗਾਰ ਮੇਲੇ ਦੌਰਾਨ ਮੁੱਖ ਮਹਿਮਾਨ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ ਦਾ ਸਵਾਗਤ ਕਰਦੇ ਹੋਏ ਪਿ੍ਰੰਸੀਪਲ ਤਰਸੇਮ ਸਿੰਘ। ਨਾਲ ਹਨ ਜ਼ਿਲਾ ਰੋਜ਼ਗਾਰ ਸੰਜੀਵ ਕੁਮਾਰ ਤੇ ਹੋਰ।
ਬੰਗਾ, 14 ਸਤੰਬਰ (ਮਨਜਿੰਦਰ ਸਿੰਘ )
ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲੇ ਵਿਚ ਲਗਾਏ ਜਾ ਰਹੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਸਿੱਖ ਨੈਸ਼ਨਲ ਕਾਲਜ, ਬੰਗਾ ਵਿਖੇ ਵਿਖੇ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਵਿਚ 1481 ਪ੍ਰਾਰਥੀਆਂ ਨੇ ਸ਼ਿਰਕਤ ਕੀਤੀ ਜਿਨਾਂ ਵਿਚੋਂ 1126 ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਅਤੇ ਅਦਾਰਿਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਮੇਲੇ ਵਿਚ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨਾਂ ਮੇਲੇ ਵਿਚ ਭਾਗ ਲੈ ਰਹੀਆਂ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਪ੍ਰਾਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨਾਂ ਜ਼ਿਲੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਮੇਲੇ ਦੌਰਾਨ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨੇ ਵੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਜਿਹੜੇ ਪ੍ਰਾਰਥੀ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਸਨ, ਉਨਾਂ ਪ੍ਰਾਰਥੀਆਂ ਦਾ ਤਾਲਮੇਲ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨਾਲ ਕਰਵਾਇਆ ਗਿਆ। ਉਨਾਂ ਦੱਸਿਆ ਕਿ 16 ਸਤੰਬਰ ਨੂੰ ਰਿਆਤ ਇੰਸਟੀਚਿਊਟ ਰੈਲ ਮਾਜਰਾ, ਬਲਾਚੌਰ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ, ਜਿਸ ਦੌਰਾਨ ਨਾਮਵਰ ਕੰਪਨੀਆਂ ਵੱਲੋਂ ਵੀ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ, ਜਿਹੜੀ ਕਿ 4 ਮਹੀਨੇ ਦੀ ਹੋਵੇਗੀ। ਉਨਾਂ ਕਿਹਾ ਕਿ ਇਨਾਂ ਮੁਫ਼ਤ ਕੋਚਿੰਗ ਕਲਾਸਾਂ ਲਈ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰ ਸਕਦੇ ਹਨ। ਇਸ ਮੌਕੇ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਕਾਲਜ ਦੇ ਪਿ੍ਰੰਸੀਪਲ ਤਰਸੇਮ ਸਿੰਘ, ਕਰੀਅਰ ਕਾਊਂਸਲਰ ਹਰਮਨਦੀਪ ਸਿੰਘ, ਪਲੇਸਮੈਂਟ ਅਫ਼ਸਰ ਅਮਿਤ ਕੁਮਾਰ ਤੇ ਸੋਨਾ ਬਾਂਸਲ ਤੋਂ ਇਲਾਵਾ ਕਾਲਜ ਸਟਾਫ, ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਪ੍ਰਾਰਥੀ ਹਾਜ਼ਰ ਸਨ।
-
No comments:
Post a Comment