ਬੰਗਾ22 ਸਤੰਬਰ (ਮਨਜਿੰਦਰ ਸਿੰਘ ) ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਬੰਗਾ ਦੀ ਮੀਟਿੰਗ ਹਲਕਾ ਪ੍ਰਧਾਨ ਜੈਪਾਲ ਸੁੰਡਾ ਜੀ ਦੀ ਪ੍ਰਧਾਨਗੀ ਹੇਠ ਭਰੋਮਜ਼ਾਰਾ ਵਿਖੇ ਹੋਈ ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਬਸਪਾ ਪੰਜਾਬ ਦੇ ਸਕੱਤਰ ਪ੍ਰਵੀਨ ਬੰਗਾ ਇੰਚਾਰਜ ਹਲਕਾ ਬੰਗਾ ਨੇ ਸੰਬੋਧਨ ਕਰਦਿਆਂ ਆਖਿਆ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਗਠਜੋੜ ਦੀ ਸਰਕਾਰ ਬਣਾਉਣ ਲਈ ਸੂਬਾ ਲੀਡਰਸ਼ਿਪ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਲਈ ਹਲਕਾ ਬੰਗਾ ਨੂੰ ਪੰਜ ਹਿਸਿਆਂ ਵਿੱਚ ਜੋ ਵੰਡਿਆ ਹੋਇਆ ਹੈ ਉਹਦੀ ਸਮੀਖਿਆ ਕੀਤੀ ਗਈ ਹਲਕੇ ਦੀਆਂ ਸਮੁੱਚੀਆਂ ਟੀਮਾਂ 2 ਅਕਤੂਬਰ ਤੱਕ ਸੈਕਟਰ ਤੇ ਬੂਥ ਕਮੇਟੀਆਂ ਦੀ ਰਿਪੋਰਟ ਦੇਣਗੇ ਬਸਪਾ ਆਗੂ ਪ੍ਰਵੀਨ ਬੰਗਾ ਜ਼ੋਨ ਇੰਚਾਰਜ ਸਰਪੰਚ ਮਨੋਹਰ ਕਮਾਮ ਜੋਨ ਇੰਚਾਰਜ ਪ੍ਰਦੀਪ ਜਸੀ ਜ਼ਿਲਾ ਇੰਚਾਰਜ ਨੀਲਮ ਸਹਿਜਲ ਜ਼ਿਲਾ ਜਨਰਲ ਸਕੱਤਰ ਹਰਬਲਾਸ ਬਸਰਾ ਜ਼ਿਲਾ ਸਕੱਤਰ ਸੁਰਿੰਦਰ ਸੁਮਨ ਜ਼ਿਲਾ ਸਕੱਤਰ ਵਿਜੇ ਕੁਮਾਰ ਗੁਣਾਚੌਰ ਨੇ ਹਲਕੇ ਦੀ ਲੀਡਰਸ਼ਿਪ ਨੂੰ ਆਖਿਆ ਪੰਜਾਬ ਵਿਚ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਹੋਣ ਤੋਂ ਬਾਅਦ ਪੰਜਾਬ ਤੇ ਕੇਂਦਰ ਵਿਚ ਰਾਜ ਕਰਨ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਆਪਣੀ ਸਿਆਸੀ ਜ਼ਮੀਨ ਖੁੱਸਦੀ ਨਜ਼ਰ ਆ ਰਹੀ ਹੈ ਕਾਂਗਰਸ ਪਾਰਟੀ ਵਿੱਚ ਉਥਲ-ਪੁਥਲ ਆਪਣੀ ਹਾਰ ਨੂੰ ਦੇਖਦੇ ਹੋਏ ਸੈਂਟਰ ਨੇ ਧੱਕੇ ਨਾਲ ਕੈਪਟਨ ਨੂੰ ਗੱਦੀ ਤੋਂ ਉਤਾਰ ਕੇ ਚਰਨਜੀਤ ਸਿੰਘ ਚੰਨੀ ਨੂੰ ਗੱਦੀ ਸੌਪਣ ਨਾਲ 2022 ਵਿਚ ਵਾਪਸੀ ਨਹੀਂ ਹੋਵੇਗੀ 2022 ਵਿਚ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸੈਕਟਰ ਤੇ ਬੂਥ ਪੱਧਰ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪਿਛਲੇ ਸਾਢੇ ਚਾਰ ਸਾਲ ਪੂਰੇ ਨਹੀਂ ਕਰ ਸਕੀ ਹੁਣ ਕਾਂਗਰਸ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕਰ ਸਕੇਗੀ ਉਨ੍ਹਾਂ ਕਿਹਾ ਕਿ ਬੰਗਾ ਹਲਕੇ ਦੇ ਪਿੰਡ ਮੁਕੰਦਪੁਰ ਤੇ ਢਾਹਾਂ ਵਿਚ ਹੋ ਰਹੇ ਵਰਕਰ ਸੰਮੇਲਨ ਨਾਲ ਬਹੁਜਨ ਸਮਾਜ ਪਾਰਟੀ ਦਾ ਕੋਈ ਸੰਬੰਧ ਨਹੀਂ ਹੈ ਬਸਪਾ ਸਮਰਥਕਾਂ ਨੂੰ ਬਸਪਾ ਦੇ ਨਾਂ ਤੇ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਬਸਪਾ ਸਮਰਥਕਾਂ ਸੁਚੇਤ ਰਹਿਣ ਦੀ ਲੋੜ ਹੈ ।ਮੀਟਿੰਗ ਦੇ ਅੰਤ ਵਿੱਚ ਵਿੱਚ ਹਲਕਾ ਪ੍ਰਧਾਨ ਜੈ ਪਾਲ ਸੁੰਡਾ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਸੰਗਠਨ ਨੂੰ ਚੁਸਤ ਦਰੁਸਤ ਕਰਨਾ ਸਮੇਂ ਦੀ ਲੋੜ ਹੈ ।ਇਸ ਮੌਕੇ ਤੇ ਹਲਕਾ ਉਪ ਪ੍ਰਧਾਨ ਸੋਮਨਾਥ ਰਟੈਂਡਾ ਹਲਕਾ ਜਨਰਲ ਸਕੱਤਰ ਹਰਪ੍ਰੀਤ ਡਾਹਰੀ ਹਲਕਾ ਕੈਸ਼ੀਅਰ ਧਰਮ ਪਾਲ ਤਲਵੰਡੀ ਯੂਥ ਆਗੂ ਹਰਜਿੰਦਰ ਜੰਡਾਲੀ ਮੈਂਬਰ ਬਲਾਕ ਸੰਮਤੀ ਯੂਥ ਆਗੂ ਚਰਨਜੀਤ ਮੰਢਾਲੀ, ਕੁਲਦੀਪ ਬਹਿਰਾਮ ਪਰਮਜੀਤ ਦੋਸਾਂਝ, ਸ਼ਹਿਰੀ ਪ੍ਰਧਾਨ ਪ੍ਰਕਾਸ਼ ਰਾਮ ਬੈਂਸ, ਉਪ ਪ੍ਰਧਾਨ ਰਵਿੰਦਰ ਮਹਿੰਮੀ ਸੁਰਿੰਦਰ ਸਿੰਘ ਝਿੰਗੜ ਗੁਰਦਿਆਲ ਦੁਸਾਂਝ, ਇੰਦਰਜੀਤ ਅਟਾਰੀ, ਜੋਗਿੰਦਰ ਸਿੰਘ ਔੜ ਕਮਲਜੀਤ ਉਂਚਾ ਲਧਾਣਾ , ਰਕੇਸ਼ ਕੁਮਾਰ ਮੇਹਲੀ ਬਲਵਿੰਦਰ ਸਰਹਾਲ ਕਾਜ਼ੀਆਂ ਲਖਵੀਰ ਮਲੂਪੋਤਾ ਦੇਸ ਰਾਜ ਮਨਜੀਤ ਸੋਨੂੰ ਨਿਰਮਲ ਸਲਣ, ਚੰਨੀ ਮੰਢਾਲੀ ਕਸ਼ਮੀਰ ਸਿੰਘ ਸਰਹਾਲਕਾਜੀਆ ਹਰਵਿੰਦਰ ਜਸਲ ਕਰਮਵੀਰ ਸਿੰਘ ਗੁਣਾਚੌਰ, ਦੁਨੀ ਚੰਦ ਬੁਰਜ ਕੰਧਾਰੀ ਆਦਿ ਹਾਜ਼ਰ ਸਨ ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment