Sunday, September 12, 2021

ਭਾਰਤ ਵਿਕਾਸ ਪਰਿਸ਼ਦ ਨੇ ਪਿੰਡ ਝੰਡੇਰ ਕਲਾਂ ਵਿਖੇ ਲਗਾਇਆ "ਮੁਫਤ ਸ਼ੂਗਰ ਚੈੱਕ ਅੱਪ ਕੈਂਪ"

ਬੰਗਾ 12ਸਤੰਬਰ (ਮਨਜਿੰਦਰ ਸਿੰਘ) ਭਾਰਤ ਵਿਕਾਸ ਪਰਿਸ਼ਦ ਸ਼ਾਖਾ ਬੰਗਾ ਨੇ ਪਿੰਡ ਝੰਡੇਰ ਕਲਾਂ ਦੇ ਸੀਤਲ ਰਾਮ ਰੱਤੂ ਦੇ ਪਰਿਵਾਰ ਦੇ ਸਹਿਯੋਗ ਨਾਲ ਪਿੰਡ ਵਿੱਚ "ਮੁਫਤ ਸ਼ੂਗਰ ਚੈੱਕ ਅੱਪ ਕੈਂਪ"  ਲਗਾਇਆ ਗਿਆ । ਇਸ ਕੈਂਪ ਦਾ ਉਦਘਾਟਨ ਪਿੰਡ ਦੀ ਸਰਪੰਚ ਪ੍ਰੋਮਲਾ ਦੇਵੀ ਨੇ ਰੀਬਨ ਕੱਟ ਕੇ ਕੀਤਾ । ਇਸ ਕੈਂਪ ਵਿੱਚ ਲੱਗਭੱਗ 200 ਤੋਂ ਵੱਧ ਮਰੀਜ਼ਾਂ ਦੀ ਸ਼ੂਗਰ ਚੈੱਕ ਕੀਤੀ ਗਈ । ਕੈਂਪ ਦੇ ਪ੍ਰੋਜੈਕਟ ਇੰਚਾਰਜ ਕੁਲਦੀਪ ਸਿੰਘ ਰਾਣਾ ਨੇ ਆਪਣੇ ਜਨਮ ਦਿਨ ਦੀ ਖੁਸ਼ੀ ਸਾਂਝੀ ਕੀਤੀ । ਉਹਨਾਂ ਨੂੰ ਪੂਰੀ ਟੀਮ ਨੇ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ । ਰਾਣਾ ਲੈਬ ਦੀ ਟੀਮ ਨੇ ਮਰੀਜ਼ਾਂ ਦੇ ਖੂਨ ਦੀ ਜਾਂਚ ਕੀਤੀ । ਇਸ ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਧਾਨ ਨਵਕਾਂਤ ਭਰੋਮਜਾਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੋਜੈਕਟ ਮਹੀਨੇ ਦੀ ਹਰ ਪਹਿਲੀ ਤਰੀਕ ਨੂੰ ਵੀ ਲਗਾਇਆ ਜਾਂਦਾ ਹੈ । ਇਸ ਮੌਕੇ ਉਹਨਾਂ ਨੇ  ਆਏ ਮਰੀਜ਼ਾਂ ਨੂੰ ਸ਼ੂਗਰ ਤੋਂ ਬਚਣ ਲਈ ਸਾਵਧਾਨੀਆਂ ਦੱਸੀਆਂ ।ਇਸ ਮੌਕੇ ਸਰਪੰਚ ਪ੍ਰੋਮਿਲਾ ਦੇਵੀ ਨੇ ਆਈ ਭਾਰਤ ਵਿਕਾਸ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਨਵਕਾਂਤ ਭਰੋਮਜਾਰਾ , ਸਕੱਤਰ ਕੁਲਦੀਪ ਸਿੰਘ ਰਾਣਾ ,    ਮੁੱਖ ਸਲਾਹਕਾਰ ਅਸ਼ਵਨੀ ਭਾਰਦਵਾਜ , ਸੁਰਜੀਤ ਸਿੰਘ ਰਾਏ , ਸੀਤਲ ਰਾਮ ਰੱਤੂ ਰਿਟਾ ਫੂਡ ਸਪਲਾਈ ਅਫਸਰ , ਸਰਪੰਚ ਪ੍ਰੋਮਿਲਾ ਦੇਵੀ , ਇਰਵਨ ਰੱਤੂ ਮੈਂਬਰ ਬਲਾਕ ਸੰਮਤੀ , ਪੰਚ ਤਲਵਿੰਦਰ ਕੌਰ , ਪੰਚ ਸੁਰਿੰਦਰ ਕੁਮਾਰ , ਡਾ ਮਨਪ੍ਰੀਤ ਸਿੰਘ , ਸੰਤੋਸ਼ , ਗਿਆਨ ਚੰਦ , ਮੇਜਰ ਰਾਮ ਅਤੇ ਆਤਮਾ ਸਿੰਘ ਆਦਿ ਵੀ ਹਾਜਰ ਸਨ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...