Tuesday, September 21, 2021

ਸਾਬਕਾ ਵਿਧਾਇਕ ਚੌਧਰੀ ਸੂੰਢ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ :

ਬੰਗਾ ਦੇ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ  

ਬੰਗਾ21 ਸਤੰਬਰ (ਮਨਜਿੰਦਰ ਸਿੰਘ )ਕਾਂਗਰਸ ਹਾਈ ਕਮਾਂਡ ਵੱਲੋਂ  ਉੱਚ ਸਿੱਖਿਆ ਪ੍ਰਾਪਤ ਦਲਿਤ ਸਮਾਜ ਦੇ ਸੂਝਵਾਨ ਆਗੂ ਸ: ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਇਕ ਸ਼ਲਾਘਾਯੋਗ ਫ਼ੈਸਲਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬੰਗਾ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਚੌਧਰੀ ਤਰਲੋਚਨ ਸਿੰਘ ਸੂੰਢ ਨੇ ਕਾਂਗਰਸ ਹਾਈ ਕਮਾਂਡ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਨਵ -ਮੁੱਖ ਮੰਤਰੀ ਚੰਨੀ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੇ ਆਗੂ ਨੂੰ ਪਹਿਲੀ ਵਾਰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਇਕ ਇਤਿਹਾਸਕ ਫੈਸਲਾ ਹੈ ਜਿਸ ਨਾਲ ਦਲਿਤ ਸਮਾਜ ਦਾ ਮਾਣ ਵਧਿਆ ਹੈ ।ਇਸ ਫ਼ੈਸਲੇ ਨਾਲ ਕਾਂਗਰਸ ਹਾਈਕਮਾਨ ਨੇ ਹੋਰ   ਰਾਜਨੀਤਕ ਪਾਰਟੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਜੋ ਦਲਿਤ ਸਮਾਜ ਨੂੰ ਝੂਠੇ ਲਾਰੇ ਲਾ ਕੇ ਵੋਟਾਂ ਹਾਸਿਲ ਕਰਦੇ ਹਨ ।ਉਨ੍ਹਾਂ ਕਿਹਾ ਕਿ ਐੱਸ ਸੀ ਸਮਾਜ ਦਾ ਮੁੱਖ ਮੰਤਰੀ ਬਣਾਉਣਾ 2022 ਦੀਆਂ ਚੋਣਾਂ ਲਈ ਸ਼ੁਭ ਸ਼ਗਨ ਹੈ ਅਤੇ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਦੁਬਾਰਾ ਬਣਾਵੇਗੀ ।      

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...