ਕਿਸਾਨਾਂ ਨੂੰ ਅਤੇ ਸ਼ਹਿਰੀ ਲੋਕਾਂ ਨੂੰ ਘਰ ਵਿੱਚ ਬਗੀਚੀ ਬਣਾ ਕੇ ਆਪਣੇ ਘਰਾਂ ਵਿਚ ਹੀ ਜ਼ਹਿਰਾਂ ਤੋਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ, ਜਿਸ ਨਾਲ ਜਿਥੇ ਉਹ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ,ਉਥੇ ਸ਼ੁਧ ਅਤੇ ਤਾਜ਼ੀ ਸਬਜ਼ੀ ਉਗਾ ਕੇ ਆਪਣੀ ਸਿਹਤ ਤੰਦਰੁਸਤ ਰੱਖ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੰਗਾ ਦੇ ਉੱਘੇ ਸਮਾਜ ਸੇਵਕ ਗੁਲਸ਼ਨ ਕੁਮਾਰ ਨੇ ਕੀਤਾ ।ਇਸ ਮੌਕੇ ਉਨ੍ਹਾਂ ਬਾਗਬਾਨੀ ਵਿਭਾਗ ਵੱਲੋਂ ਹਾਸਲ ਕੀਤੀਆਂ ਸਰਦ ਰੁੱਤ ਦੇ ਸਬਜ਼ੀ ਬੀਜਾਂ ਦੀਆ ਮਿੰਨੀ ਕਿੱਟਾਂ ਵੀ ਵੰਡੀਆਂ ।। ਉਨਾਂ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਇਨਾਂ ਕਿੱਟਾਂ ਵਿਚ 9 ਕਿਸਮ ਦੇ ਸਬਜ਼ੀ ਬੀਜ ਹਨ, ਜਿਨਾਂ ਵਿਚ ਮੂਲੀ, ਗਾਜਰ, ਸ਼ਲਗਮ, ਮਟਰ, ਪਾਲਕ, ਮੇਥੀ, ਧਨੀਆ, ਬਰੌਕਲੀ ਅਤੇ ਚੀਨੀ ਸਰੋਂ ਸ਼ਾਮਲ ਹਨ। ਉਨਾਂ ਕਿਹਾ ਕਿ ਇਹ ਮੌਸਮ ਇਨਾਂ ਸਬਜ਼ੀਆਂ ਦੀ ਬਿਜਾਈ ਲਈ ਬਿਲਕੁਲ ਢੁਕਵਾਂ ਹੈ। ਉਨਾਂ ਕਿਹਾ ਕਿ ਸੰਤੁਲਿਤ ਖ਼ੁਰਾਕ ਵਿਚ ਸਬਜ਼ੀਆਂ ਦਾ ਖਾਸ ਮਹੱਤਵ ਹੈ ।ਇਸ ਮੌਕੇ ਹਰਨੇਕ ਸਿੰਘ ਦੁਸਾਂਝ ਜ਼ਿਲ੍ਹਾ ਪ੍ਰਧਾਨ ਕ੍ਰਾਈਮ ਇਨਵੈਸਟੀਗੇਸ਼ਨ ਟੀਮ ,ਦਿਲਬਰ ਸਿੰਘ ਰੂਪ ਲਾਲ ਆਦਿ ਹਾਜ਼ਰ ਸਨ ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment