ਬੰਗਾ 4ਸਤੰਬਰ (ਮਨਜਿੰਦਰ ਸਿੰਘ ):- ਭਾਰਤ ਵਿਕਾਸ ਪਰਿਸ਼ਦ ਸ਼ਾਖਾ ਬੰਗਾ ਨੇ ਆਪਣਾ "ਪਰਮਾਨੈਂਟ ਪ੍ਰੋਜੈਕਟ" ਮੁਫਤ ਸ਼ੂਗਰ ਚੈੱਕ ਅੱਪ ਕੈਂਪ ਮੁਕੰਦਪੁਰ ਰੋਡ ਤੇ ਸਥਿਤ ਰਾਣਾ ਲੈਬ ਵਿਖੇ ਲਗਾਇਆ ਗਿਆ । ਇਸ ਕੈਂਪ ਦਾ ਉਦਘਾਟਨ ਪਰਿਸ਼ਦ ਦੇ ਚੇਅਰਮੈਨ ਡਾ ਬਲਵੀਰ ਸ਼ਰਮਾਂ ਨੇ ਕੀਤਾ । ਇਸ ਕੈਂਪ ਵਿੱਚ 100 ਤੋਂ ਵੱਧ ਮਰੀਜ਼ਾਂ ਦੀ ਸ਼ੂਗਰ ਚੈੱਕ ਕੀਤੀ ਗਈ । ਕੈਂਪ ਦੇ ਪ੍ਰੋਜੈਕਟ ਇੰਚਾਰਜ ਕੁਲਦੀਪ ਸਿੰਘ ਰਾਣਾ ਦੀ ਟੀਮ ਨੇ ਮਰੀਜ਼ਾਂ ਦੇ ਖੂਨ ਦੀ ਜਾਂਚ ਕੀਤੀ । ਇਸ ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਧਾਨ ਨਵਕਾਂਤ ਭਰੋਮਜਾਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੋਜੈਕਟ ਮਹੀਨੇ ਦੀ ਹਰ ਪਹਿਲੀ ਤਰੀਕ ਨੂੰ ਲਗਾਇਆ ਜਾਂਦਾ ਹੈ । ਇਸ ਮੌਕੇ ਡਾ ਨਰੇਸ਼ ਰਾਵਲ ਸਾਬਕਾ ਪ੍ਰਧਾਨ ਨੇ ਆਏ ਮਰੀਜ਼ਾਂ ਨੂੰ ਸ਼ੂਗਰ ਤੋਂ ਬਚਣ ਲਈ ਸਾਵਧਾਨੀਆਂ ਦੱਸੀਆਂ । ਇਸ ਮੌਕੇ ਪ੍ਰਧਾਨ ਨਵਕਾਂਤ ਭਰੋਮਜਾਰਾ , ਸਕੱਤਰ ਕੁਲਦੀਪ ਸਿੰਘ ਰਾਣਾ , ਜਗਦੀਪ ਕੌਸ਼ਲ ਸੀਨੀਅਰ ਮੀਤ ਪ੍ਰਧਾਨ , ਮੁੱਖ ਸਲਾਹਕਾਰ ਜੀਵਨ ਕੌਸ਼ਲ , ਚੇਅਰਮੈਨ ਡਾ ਬਲਵੀਰ ਸ਼ਰਮਾਂ , ਕੈਸ਼ੀਅਰ ਕਰਨਵੀਰ ਸਿੰਘ ਅਰੋੜਾ , ਡਾ ਨਰੇਸ਼ ਰਾਵਲ ਸਾਬਕਾ ਪ੍ਰਧਾਨ , ਯਸ਼ਪਾਲ ਖੁਰਾਣਾ , ਸੁਰਜੀਤ ਸਿੰਘ ਰਾਏ ਆਦਿ ਵੀ ਹਾਜਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment